Breaking News

Punjab ਦੇ ਵਿਕਾਸ ਵਿਚ ਅੜਿੱਕੇ ਡਾਹ ਰਹੀਆਂ ਹਨ ਵਿਰੋਧੀ ਧਿਰਾਂ: Bhagwant Mann

Punjab ਦੇ ਵਿਕਾਸ ਵਿਚ ਅੜਿੱਕੇ ਡਾਹ ਰਹੀਆਂ ਹਨ ਵਿਰੋਧੀ ਧਿਰਾਂ: Bhagwant Mann

ਅਕਾਲੀ ਦਲ ’ਤੇ ਧਰਮ ਦੇ ਨਾਂ ’ਤੇ ਸਿਆਸਤ ਕਰਨ ਦੇ ਦੋਸ਼;

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਕਰ ਰਹੇ ਨੇ ਵਿਰੋਧ.. ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਭਗਵੰਤ ਮਾਨ

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਕਰ ਰਹੇ ਨੇ ਵਿਰੋਧ.. ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਭਗਵੰਤ ਮਾਨ

*ਅਕਾਲੀਆਂ ਨੇ ਬੇਅਦਬੀ ਦੀਆਂ ਸਾਜ਼ਿਸ਼ਾਂ ਘੜਨ ਵਾਲੀਆਂ ਤਾਕਤਾਂ ਨਾਲ ਹੱਥ ਮਿਲਾਇਆ ਅਤੇ ਹੁਣ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਲੋਕਾਂ ਨੇ ਉਨ੍ਹਾਂ ਆਗੂਆਂ ਨੂੰ ਨਕਾਰ ਦਿੱਤਾ ਜਿਨ੍ਹਾਂ ਨੇ ਮਹਿਲ ਬਣਾਏ, ਪੰਜਾਬ ਨੂੰ ਲੁੱਟਿਆ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪਿੰਡ ਚੰਦ ਬਾਜਾ ਵਿੱਚ ਲੋਕ ਮਿਲਣੀ ਦੌਰਾਨ 50 ਲੱਖ ਦਾ ਚੈੱਕ ਸੌਂਪਿਆ; 500 ਨਵੇਂ ਪੇਂਡੂ ਜਿਮਾਂ ਦਾ ਉਦਘਾਟਨ

*ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣ ਕੇ ਉੱਭਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਇਕ ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਸਿੱਧੀ ਉਸ ਦੇ ਬੈਂਕ ਖਾਤੇ ਵਿੱਚ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਨਹਿਰੀ ਸਿੰਚਾਈ 22 ਫੀਸਦ ਤੋਂ ਵਧਾ ਕੇ 80 ਫੀਸਦ ਤੋਂ ਵੱਧ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ ਇਲਾਜ ਦਿੱਤਾ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦ ਬਾਜਾ ਵਿੱਚ ਲੋਕ ਮਿਲਣੀ ਸਮਾਗਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਲਗਪਗ ਪੂਰੇ ਕਰ ਦਿੱਤੇ ਹਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਵੀ ਹਾਜ਼ਰ ਸਨ।

ਪਿੰਡਾਂ ਦੇ ਨੌਜਵਾਨਾਂ ਲਈ 500 ਤੋਂ ਵੱਧ ਪੇਂਡੂ ਜਿਮਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਮੁੱਦੇ ਅਤੇ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੁੰਦੇ ਹਨ ਅਤੇ ਉਹਨਾਂ ਨੇ ਚੋਣਾਂ ਤੋਂ ਪਹਿਲਾਂ ਜਿੰਨੇ ਵਾਅਦੇ ਕੀਤੇ ਸੀ ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਅਕਾਲੀ ਅਤੇ ਕਾਂਗਰਸੀ ਆਗੂਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਹੜੇ ਆਗੂ ਦਿਨ ਦਾ ਤਾਪਮਾਨ ਵੇਖ ਕੇ ਘਰੋਂ ਨਿਕਲਦੇ ਹਨ ਉਹ ਪੰਜਾਬ ਦੇ ਮੁੱਦਿਆਂ ਨੂੰ ਕਦੀ ਵੀ ਹੱਲ ਨਹੀਂ ਕਰ ਸਕਦੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਧਰਮ ਨੂੰ ਸਿਆਸਤ ਲਈ ਵਰਤਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਚਿਰਾਂ ਤੋਂ ਲਮਕਦੇ ਮੁੱਦੇ ਹੱਲ ਕਰਨ ਦੀ ਥਾਂ ਇਹਨਾਂ ਉੱਤੇ ਸਿਆਸੀ ਰੋਟੀਆਂ ਸੇਕੀਆਂ ਹਨ ਅਤੇ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਧਰੋਹ ਕਮਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਨੂੰ 80 ਫੀਸਦੀ ਦੇ ਕਰੀਬ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ। ਮਾਲਵਾ ਬੈਲਟ ਜਿੱਥੇ ਪਾਣੀ ਖਾਰਾ ਹੈ ਉੱਥੇ ਨਹਿਰੀ ਪਾਣੀ ਆਉਣ ਨਾਲ ਖੇਤਾਂ ਵਿੱਚ ਇਨਕਲਾਬ ਆਇਆ ਹੈ। ਇੱਕ ਹਫਤੇ ਅੰਦਰ ਫਰੀਦਕੋਟ ਜ਼ਿਲ੍ਹੇ ਅੰਦਰ ਕੀਤੀ ਗਈ ਦੂਜੀ ਲੋਕ ਮਿਲਣੀ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਕਸਬੇ ਵਿੱਚ ਜਾਣਗੇ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣਗੇ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਵਿੱਚ ਵਿਕਾਸ ਕਾਰਜਾਂ ਦੇ ਕੰਮਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਅਤੇ ਉਹ ਹਰ ਲੋਕ ਮਿਲਣੀ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਨੂੰ ਲੋੜੀਂਦੀ ਗਰਾਂਟ ਵੰਡ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ 15 ਅਗਸਤ ਤੋਂ ਪੰਜਾਬ ਦੇ ਸਰਪੰਚਾਂ ਨੂੰ ਤਨਖਾਹ ਮਿਲਣੀ ਸ਼ੁਰੂ ਹੋ ਜਾਵੇਗੀ ਅਤੇ ਇਹ ਉਹਨਾਂ ਦੀ ਸਰਕਾਰ ਦਾ ਪੰਜਾਬ ਦੇ ਸਰਪੰਚਾਂ ਲਈ ਅਹਿਮ ਤੋਹਫਾ ਹੈ। ਮੁੱਖ ਮੰਤਰੀ ਨੇ ਇਹ ਵੀ ਇਲਜ਼ਾਮ ਲਾਇਆ ਕਿ ਵਿਰੋਧੀ ਧਿਰਾਂ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਹਰ ਹੀਲਾ ਵਰਤ ਰਹੀਆਂ ਹਨ। ਜਦੋਂ ਕਿ ਉਨ੍ਹਾਂ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿੱਖ ਸੰਗਤ ਉਹਨਾਂ ਖਿਲਾਫ ਲੱਗੇ ਇਲਜ਼ਾਮਾਂ ਦਾ ਫੈਸਲਾ ਕਰੇਗੀ। ਸਮਾਗਮ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਜਦੋ ਜਹਿਦ ਕਰ ਰਹੀ ਹੈ ਅਤੇ ਕੂੜ ਪ੍ਰਚਾਰ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਨਗਰ ਸੁਧਾਰ ਟਰਸਟ ਮੁਕਤਸਰ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਅਤੇ ਫਰੀਦਕੋਟ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਤੋਂ ਇਲਾਵਾ ਸੈਂਕੜੇ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਮਿਲ ਹੋਏ।

ਉਨ੍ਹਾਂ ਕਿਹਾ, “ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਪੱਧਰ ਉੱਚਾ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਦਿੱਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ, ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਸਭ ਤੋਂ ਅੱਗੇ ਨਿਕਲ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਪੜ੍ਹਾਉਣ ਦੇ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ ‘ਤੇ ਹੈ। ਪਹਿਲਾਂ ਕੇਰਲ ਪਹਿਲੇ ਸਥਾਨ ‘ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਰੈਂਕ ਹਾਸਲ ਕਰ ਲਿਆ ਹੈ। ਆਉਣ ਵਾਲੇ ਸਾਲਾਂ ਵਿੱਚ ਅਜਿਹੇ ਹੋਰ ਵੀ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦਾ ਹੈ। ਇਸ ਲਈ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਉਨ੍ਹਾਂ ਕਿਹਾ, “ਸੂਬਾ ਸਰਕਾਰ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ, ਚਾਹੇ ਉਹ ਕਿਸੇ ਵੀ ਆਰਥਿਕ ਪਿਛੋਕੜ ਤੋਂ ਹੋਵੇ। ਅਸੀਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੂਰੇ ਯਤਨ ਕਰ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਬਰਾਬਰ ਮੌਕੇ ਮਿਲ ਸਕਣ। ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਦਾ ਸਭ ਤੋਂ ਮਜ਼ਬੂਤ ਹਥਿਆਰ ਹੈ। ਸੂਬਾ ਸਰਕਾਰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1 ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਜਨਰਲ ਵਰਗ ਦੀਆਂ ਔਰਤਾਂ ਲਈ 1,000 ਰੁਪਏ ਅਤੇ ਐਸ.ਸੀ. ਔਰਤਾਂ ਲਈ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”

ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਵਿੱਤੀ ਸਹਾਇਤਾ ਭਾਵੇਂ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਆਤਮ-ਸਨਮਾਨ ਜ਼ਰੂਰ ਪ੍ਰਦਾਨ ਕਰੇਗੀ। ਔਰਤਾਂ ਸਰਵਉੱਚ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ। ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਹੁਲਾਰਾ ਦੇਣ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਬਹੁਤ ਜ਼ਰੂਰੀ ਹੈ।”

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਪਾਸ ਕਰਨ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਪ੍ਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਕਾਨੂੰਨ ਲਿਆਉਣ ਦੀ ਬੁੱਧੀ ਅਤੇ ਤਾਕਤ ਬਖਸ਼ੀ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਇਹ ਕਾਨੂੰਨ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਜਵਾਬ ਦੇਵੇਗਾ ਅਤੇ ਕੋਈ ਵੀ ਕਦੇ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਨਹੀਂ ਦੇ ਸਕੇਗਾ। ਪਹਿਲਾਂ, ਲੋਕ ਇਹ ਦਾਅਵਾ ਕਰਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦਾ ਦਿਮਾਗ ਖ਼ਰਾਬ ਸੀ ਜਾਂ ਉਹ ਮਾਨਸਿਕ ਤੌਰ ‘ਤੇ ਬੀਮਾਰ ਸਨ। ਪਰ, ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਅਸਥਿਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਕਿਉਂ ਨਹੀਂ ਹੱਥ ਲਾਉਂਦਾ?”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਲੋਕਾਂ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਨਵੀਨੀਕਰਨ ਕੀਤਾ ਹੈ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ, ਮਿਆਰੀ ਸਿੱਖਿਆ ਦਿੱਤੀ ਹੈ, ਸਿਹਤ ਸਹੂਲਤਾਂ ਮਜ਼ਬੂਤ ਕੀਤੀਆਂ ਹਨ, ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਕਈ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਅੱਜ ਇਹ ਵਧ ਕੇ 80 ਫੀਸਦ ਤੋਂ ਵੱਧ ਹੋ ਗਈ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਕੇ ਵੀ ਅਣਥੱਕ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜੋ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਬੀਮਾ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ। ਇਸ ਸਕੀਮ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ‘ਤੇ ਆਰਥਿਕ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਸਰਵਵਿਆਪੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਸਕੀਮ ਤਹਿਤ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।