Breaking News

Mandi Gobindgarh ਮੰਡੀ ਗੋਬਿੰਦਗੜ੍ਹ ‘ਚ ਕਚਹਿਰੀ ਨੇੜੇ ਰਿਕਸ਼ੇ ‘ਤੇ ਲਿਜਾਏ ਜਾ ਰਹੇ ਬੌਕਸ ਬੈੱਡ ‘ਚੋਂ ਔਰਤ ਦੀ ਲਾਸ਼ ਬਰਾਮਦ

Mandi Gobindgarh ਮੰਡੀ ਗੋਬਿੰਦਗੜ੍ਹ ‘ਚ ਕਚਹਿਰੀ ਨੇੜੇ ਰਿਕਸ਼ੇ ‘ਤੇ ਲਿਜਾਏ ਜਾ ਰਹੇ ਬੌਕਸ ਬੈੱਡ ‘ਚੋਂ ਔਰਤ ਦੀ ਲਾਸ਼ ਬਰਾਮਦ

ਸ਼ੱਕ ਪੈਣ ‘ਤੇ ਲੋਕਾਂ ਨੇ ਰੋਕਿਆ ਰਿਕਸ਼ਾ, ਮੌਤ ਦੇ ਕਾਰਨਾਂ ਦੀ ਜਾਂਚ ਜਾਰੀ, ਇੱਕ ਔਰਤ ਤੇ ਇੱਕ ਮਰਦ ਪੁਲਿਸ ਹਿਰਾਸਤ ’ਚ, ਇੱਕ ਫ਼ਰਾਰ

 

 

ਮੰਡੀ ਗੋਬਿੰਦਗੜ੍ਹ: ਮੰਡੀ ਗੋਬਿੰਦਗੜ੍ਹ ਦੀ ਕਚਹਿਰੀ ਨੇੜੇ ਇੱਕ ਬੌਕਸ ਬੈੱਡ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲਣ ਦੀ ਸੂਚਨਾ ਸਾਹਮਣੇ ਆਈ। ਘਟਨਾ ਦੀ ਖ਼ਬਰ ਫੈਲਦੇ ਹੀ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋ ਗਏ, ਜਦਕਿ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਆਪਣੇ ਕਾਬੂ ਵਿੱਚ ਲਿਆ।

 

 

 

ਮੁੱਢਲੀ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਨੂੰ ਇੱਕ ਬੌਕਸ ਬੈੱਡ ਵਿੱਚ ਰੱਖ ਕੇ ਮੋਟਰ ਰਿਕਸ਼ਾ ਰਾਹੀਂ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਸ਼ੱਕ ਪੈਣ ‘ਤੇ ਲੋਕਾਂ ਨੇ ਰਿਕਸ਼ਾ ਨੂੰ ਰੋਕ ਕੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਬੌਕਸ ਬੈੱਡ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋਈ।

 

 

 

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਦਕਿ ਇੱਕ ਹੋਰ ਵਿਅਕਤੀ ਦੇ ਫਰਾਰ ਹੋਣ ਦੀ ਸੂਚਨਾ ਹੈ।

 

 

 

 

 

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਔਰਤ ਦੀ ਮੌਤ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗਾ। ਪੁਲਿਸ ਦਾ ਕਹਿਣਾ ਹੈ ਕਿ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।