Breaking News

Punjab ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ

Punjab ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ
Punjab News: ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 ‘ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਨੂੰ ਜ਼ਹਿਰ ਦੇ ਮਾਰ ਦਿੱਤਾ

Mansa ’ਚ ਆਰਥਿਕ ਤੰਗੀ ਕਾਰਨ ਔਰਤ ਨੇ ਆਪਣੇ ਤਿੰਨ ਬੱਚਿਆਂ ਦਾ ਗਲ ਘੋਟ ਕੇ ਲਿਆ ਫਾਹਾ
Mansa Woman and Three Children Found Dead: ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋੲੀ: ਪੁਲੀਸ

Punjab News: ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 ‘ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਨੂੰ ਜ਼ਹਿਰ ਦੇ ਮਾਰ ਦਿੱਤਾ ਅਤੇ ਫਿਰ ਆਪ ਜ਼ਹਿਰਲੀ ਚੀਜ਼ ਨਿਗਲਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜ਼ਿਕਰਯੋਗ ਹੈ ਮ੍ਰਿਤਕ ਦੇ ਪਤੀ ਦੀ 6 ਮਹੀਨੇ ਪਹਿਲਾਂ ਮੌਤ ਹੋ ਗਈ ਸੀ।

ਇੱਥੋਂ ਦੇ ਵਾਰਡ ਨੰਬਰ 3 ਇੱਛਾ ਪੂਰਵਕ ਗੁਰਦੁਆਰਾ ਸਾਹਿਬ ਲਾਗੇ ਕਿਰਾਏ ਦੇ ਮਕਾਨ ਵਿਚ ਆਪਣੇ ਬੱਚਿਆਂ ਨਾਲ ਰਹਿੰਦੀ ਇਕ ਵਿਧਵਾ ਮਜ਼ਦੂਰ ਔਰਤ ਸੰਦੀਪ ਕੌਰ (35) ਨੇ ਆਪਣੇ ਬੱਚਿਆਂ ਨੂੰ ਗਲ ਘੋਟ ਕੇ ਮਾਰ ਦਿੱਤਾ ਤੇ ਬਾਅਦ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਇਹ ਘਟਨਾ ਵੀਰਵਾਰ ਦੁਪਹਿਰ ਵੇਲੇ ਵਾਪਰੀ ਪਰ ਇਸ ਦਾ ਪਤਾ ਸ਼ਾਮ ਵੇਲੇ ਲੱਗਿਆ ਜਦੋ ਔਰਤ ਦਾ ਕੋਈ ਰਿਸ਼ਤੇਦਾਰ ਉਨ੍ਹਾਂ ਦੇ ਘਰ ਆਇਆ।

ਮਜ਼ਦੂਰ ਔਰਤ ਸੰਦੀਪ ਕੌਰ ਪਤਨੀ ਮਰਹੂਮ ਨਿੱਕਾ ਸਿੰਘ ਨੇ ਪਹਿਲਾਂ ਆਪਣ ਬੱਚੀ ਕਾਲੋ (12), ਵਿਸ਼ਵਾਸ (ਡੇਢ ਸਾਲ) ਤੇ ਮੋਟੋ (7) ਨੂੰ ਗਲ ਘੋਟ ਕੇ ਮਾਰ ਦਿੱਤਾ ਤੇ ਬਾਅਦ ਵਿਚ ਖੁਦ ਗਲ ਵਿਚ ਰੱਸਾ ਪਾ ਕੇ ਫਾਹਾ ਲੈ ਲਿਆ। ਇਸ ਖੁਦਕੁਸ਼ੀ ਦਾ ਕਾਰਨ ਆਰਥਿਕ ਤੰਗੀ ਮੰਨਿਆ ਜਾ ਰਿਹਾ ਹੈ। ਸੰਦੀਪ ਕੌਰ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ ਤੇ ਉਸ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਥਾਣਾ ਸਿਟੀ 2 ਮਾਨਸਾ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਔਰਤ ਨੇ ਇਸ ਘਟਨਾ ਨੂੰ ਕਿਉ ਅੰਜਾਮ ਦਿੱਤਾ, ਇਸ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ।

ਥਾਣਾ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਮਾਰ ਕੇ ਇਕ ਔਰਤ ਵਲੋਂ ਖੁਦਕੁਸ਼ੀ ਕੀਤੀ ਗਈ ਹੈ, ਇਸ ਦਾ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

{Suicide is a serious mental health issue. If you or someone you know is experiencing emotional distress or suicidal thoughts, seek help immediately. Reach out to trusted family or friends, or contact the Government of India’s Jeevan Aastha helpline at 1800 233 3330 for support. You are not alone, and help is available.}

ਡੀ.ਐਸ.ਪੀ ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ ‘ਤੇ ਦੱਸਿਆ ਸਾਰਿਆਂ ਦੀਆਂ ਮ੍ਰਿਤਕ ਦੇਹਾਂ ਘਰ ਵਿਚੋਂ ਹੀ ਮਿਲੀਆਂ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।