Sukhbir Singh Badal says everything is a drama and that they are scared of the Shiromani Akali Dal. He also says that the AAP is playing politics over the sacrilege issue, adding that the Shiromani Akali Dal will deliver justice when it returns to power.
Sukhbir Badal ਤੋਂ ਸਵਾ ਦੋ ਘੰਟੇ ਹੋਈ ਪੁੱਛਗਿੱਛ
ਬਹਿਬਲ ਕਲਾਂ ਗੋਲੀਕਾਂਡ: Sukhbir Badal ਤੋਂ ਸਵਾ ਦੋ ਘੰਟੇ ਹੋਈ ਪੁੱਛਗਿੱਛ
ਅਕਾਲੀ ਦਲ ਨਾ ਦਬੇਗਾ, ਨਾ ਝੁਕੇਗਾ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਚੰਡੀਗੜ੍ਹ ਵਿਖੇ ਪੇਸ਼ ਹੋਏ। ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਸਵਾ ਦੋ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ।
ਸੁਖਬੀਰ ਬਾਦਲ ਨੇ ਐੱਸ ਆਈ ਟੀ ਅੱਗੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਰਮਾਨ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ, ਪਰ ਅਕਾਲੀ ਦਲ ਨਾ ਕਦੇ ਦਬੇਗਾ ਅਤੇ ਨਾ ਹੀ ਝੁਕੇਗਾ।
ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਜਿੰਨੀ ਵਾਰ ਵੀ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਹਮੇਸ਼ਾ ਜਾਂਚ ਟੀਮ ਅੱਗੇ ਪੇਸ਼ ਜ਼ਰੂਰ ਹੋਣਗੇ।
ਦੱਸ ਦਈਏ ਕਿ ਐੱਸ ਆਈ ਟੀ ਨੇ ਉਨ੍ਹਾਂ ਨੂੰ ਰਸਮੀ ਨੋਟਿਸ ਜਾਰੀ ਕਰਕੇ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲੀਸ ਅਫ਼ਸਰਜ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਰਹੇ।
ਉੱਥੇ ਹੀ ਸੁਖਬੀਰ ਬਾਦਲ ਨੇ ਐੱਸ ਆਈ ਟੀ ਕੋਲ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਸਿਆਸਤ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ, ਜਿਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ।
ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਪੰਜਾਬੀਆਂ ਦਾ ਰਾਜ ਹੋਵੇਗਾ ਅਤੇ ਆਗਾਮੀ ਚੋਣਾਂ ਵਿੱਚ ਕਾਂਗਰਸ ਤੇ ‘ਆਪ’ ਦਾ ਸਫ਼ਾਇਆ ਹੋ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ ਐੱਸ ਆਈ ਟੀ ਲਗਾਤਾਰ ਸਬੂਤਾਂ ਨੂੰ ਖੰਗਾਲ ਰਹੀ ਹੈ ਅਤੇ ਇਸੇ ਲੜੀ ਤਹਿਤ ਹੁਣ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਹੈ।
Punjab Spectrum
You must be logged in to post a comment.