Breaking News

Dharmendra Pradhan Resigns: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Dharmendra Pradhan Resigns: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

 
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਦੇਖੋ ਜੰਤਰ-ਮੰਤਰ ਤੋਂ ਜਸ਼ਨ ਦੀਆਂ ਤਸਵੀਰਾਂ
 

ਜੰਤਰ-ਮੰਤਰ ’ਤੇ ਚੱਲ ਰਹੇ ਵਿਦਿਆਰਥੀ ਅੰਦੋਲਨ ਅੱਗੇ ਝੁਕੀ ਸਰਕਾਰ; ਐਕਸ ’ਤੇ ਪੋਸਟ ਪਾ ਕੇ ਕਿਹਾ- ਦੇਸ਼ ਵਿਰੋਧੀ ਤਾਕਤਾਂ ਨੂੰ ਨਹੀਂ ਚੁੱਕਣ ਦਿਆਂਗਾ

 

ਫ਼ਾਇਦਾ
Abhijeet Dipke on Resignation: ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਪਹਿਲਾ ਪੜਾਅ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਧਰਨਾ: ਅਭਿਜੀਤ ਦਿਪਕੇ

 

 

ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਪੁਲੀਸ ਵਾਲਿਆਂ ’ਤੇ ਹੋਵੇ ਕਾਰਵਾਈ’: CJP ਸੁਪਰੀਮੋ ਦੀ ਕੇਂਦਰ ਨੂੰ ਚਿਤਾਵਨੀ

ਦੇਸ਼ ਵਿੱਚ ਪ੍ਰੀਖਿਆ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਵਧ ਰਹੇ ਵਿਰੋਧ ਅਤੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀਆਂ ਮੁੱਖ ਮੰਗਾਂ ਅੱਗੇ ਝੁਕਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਮਾਜਿਕ ਮਾਧਿਅਮ ’ਤੇ ਇੱਕ ਪੱਤਰ ਸਾਂਝਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਜਾਣਕਾਰੀ ਦਿੱਤੀ।

 

 
ਧਰਮੇਂਦਰ ਪ੍ਰਧਾਨ ਨੇ ਆਪਣੇ ਨਾਂਅ ਅੱਗੋਂ ਹਟਾਇਆ ਮੰਤਰੀ ਸ਼ਬਦ, X ਤੇ ਬਦਲੀ ਆਪਣੀ ਪ੍ਰੋਫਾਈਲ
 

 

 

 

ਐਕਸ ’ਤੇ ਪੋਸਟ ਕੀਤੇ ਆਪਣੇ ਪੱਤਰ ’ਚ ਪ੍ਰਧਾਨ ਨੇ ਲਿਖਿਆ, “ਜੰਤਰ-ਮੰਤਰ ਅਤੇ ਦੇਸ਼ ’ਚ ਜੋ ਸਥਿਤੀ ਬਣੀ ਹੋਈ ਹੈ, ਉਸ ਦਾ ਕੋਈ ਦੇਸ਼ ਵਿਰੋਧੀ ਤਾਕਤ ਫ਼ਾਇਦਾ ਨਾ ਚੁੱਕ ਸਕੇ, ਦੇਸ਼ ਦੀ ਅਖੰਡਤਾ ਬਣੀ ਰਹੇ ਅਤੇ ਭਾਰਤ ਦੇ ਇੱਕ ਵੀ ਵਿਦਿਆਰਥੀ ਦਾ ਭਵਿੱਖ ਕਾਨੂੰਨੀ ਉਲਝਣਾਂ ‘ਚ ਨਾ ਫਸੇ, ਸਾਡੇ ਬੱਚੇ ਆਪਣਾ ਸਮਾਂ ਪੜ੍ਹਾਈ ’ਚ ਲਗਾਉਣ ਅਤੇ ਕਰੀਅਰ ਬਣਾਉਣ ’ਤੇ ਧਿਆਨ ਦੇਣ-ਇਸੇ ਗੱਲ ਨੂੰ ਧਿਆਨ ’ਚ ਰੱਖਦਿਆਂ ਮੈਂ ਅਹੁਦੇ ਤੋਂ ਅਸਤੀਫ਼ਾ ਪ੍ਰਧਾਨ ਮੰਤਰੀ ਜੀ ਨੂੰ ਭੇਜ ਦਿੱਤਾ ਹੈ।”

ਉਨ੍ਹਾਂ ਦੱਸਿਆ ਕਿ 3 ਮਈ ਨੂੰ ਹੋਈ NEET-UG ਪ੍ਰੀਖਿਆ ਵਿੱਚ ਗੜਬੜੀਆਂ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਪ੍ਰੀਖਿਆ ਰੱਦ ਕਰਕੇ ਜਾਂਚ CBI ਹਵਾਲੇ ਕੀਤੀ ਸੀ। ਇਸ ਤੋਂ ਇਲਾਵਾ ਪ੍ਰੀਖਿਆ ਦੁਬਾਰਾ ਕਰਵਾਉਣ ਦੇ ਨਾਲ-ਨਾਲ ਸਾਲ 2027 ਤੋਂ ਪ੍ਰੀਖਿਆ ਨੂੰ CBT (ਕੰਪਿਊਟਰ-ਬੇਸਡ ਟੈਸਟ) ਮੋਡ ’ਚ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ।

 

 

 

 

ਧਰਮੇਂਦਰ ਪ੍ਰਧਾਨ ਨੇ ਕਿਹਾ, “ਇਸ ਪੂਰੇ ਦੌਰ ਦੌਰਾਨ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ 20 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸੀ। ਕੇਂਦਰ ਤੇ ਰਾਜ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 21 ਜੂਨ, 2026 ਨੂੰ ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹਾਈ ਗਈ।”

 

 

 

 

 

ਆਪਣੇ ਬਚਾਅ ’ਚ ਉਨ੍ਹਾਂ ਕਿਹਾ, “ਮੈਂ ਕਦੇ ਵੀ ਇਸ ਸਥਿਤੀ ਤੋਂ ਪਿੱਛੇ ਨਹੀਂ ਹਟਿਆ। ਮੇਰਾ ਸੰਕਲਪ ਸੀ ਕਿ ਕਿਸੇ ਵੀ ਯੋਗ ਵਿਦਿਆਰਥੀ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ। 16 ਜੁਲਾਈ ਨੂੰ ਐਲਾਨੇ NEET-UG ਦੇ ਨਤੀਜੇ ਤਸੱਲੀਬਖ਼ਸ਼ ਰਹੇ, ਜਿਨ੍ਹਾਂ ’ਚ ਗ਼ਰੀਬ ਪਰਿਵਾਰਾਂ ਦੇ ਹੁਸ਼ਿਆਰ ਬੱਚਿਆਂ ਨੇ ਵੀ ਸਫ਼ਲਤਾ ਹਾਸਲ ਕੀਤੀ।”

 

 

 

 

ਪਿਛਲੇ 10 ਦਿਨਾਂ ਦੀਆਂ ਘਟਨਾਵਾਂ ’ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ, “ਇਹ ਮੇਰੀ ਨਿੱਜੀ ਅਣਖ ਦਾ ਸਵਾਲ ਨਹੀਂ ਹੈ। ਭਾਰਤ ਦੀ ਯੁਵਾ ਸ਼ਕਤੀ ਹੀ ਦੇਸ਼ ਦੀ ਅਸਲ ਤਾਕਤ ਹੈ। ਮੈਂ ਦੇਸ਼ ਦੇ ਯੂਥ ਨੂੰ ਭਰਮ ਦੇ ਜਾਲ ’ਚ ਨਹੀਂ ਫਸਣ ਦਿਆਂਗਾ। ਮੈਂ ਮੰਤਰੀ ਮੰਡਲ ਦੇ ਸਾਥੀਆਂ ਅਤੇ ਵਿਭਾਗੀ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ। ਦੇਸ਼ ਦੀ ਸੇਵਾ ਹੀ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਟੀਚਾ ਹੈ।”

 

 

 

 

 

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ: ਹਰਪਾਲ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਅਸਤੀਫ਼ਾ ਦਿੱਤੇ ਜਾਣ ਨੂੰ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਨੀਟ ਪ੍ਰੀਖਿਆ ਲੀਕ ਦੇ ਮਾਮਲੇ ਵਿੱਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ, ਜਿਸ ਨੂੰ ਭਾਜਪਾ ਵੱਲੋਂ ਲਗਾਤਾਰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਪਰ ਨੌਜਵਾਨਾਂ ਦੇ ਰੋਸ ਦੇ ਸਾਹਮਣੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਸ਼ੁਰੂਆਤ ਹੈ, ਹੁਣ ਤੋਂ ਕੇਂਦਰ ਵਿੱਚ ਕਾਬਜ਼ ਭਾਜਪਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਆਗਾਮੀ ਚੋਣਾਂ ਦੌਰਾਨ ਭਾਜਪਾ ਨੂੰ ਮੂੰਹ-ਤੋੜਵਾਂ ਜਵਾਬ ਦੇਣਗੇ।- ਆਤਿਸ਼ ਗੁੁਪਤਾ

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਪਹਿਲਾ ਪੜਾਅ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਧਰਨਾ: ਅਭਿਜੀਤ ਦਿਪਕੇ
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ‘ਕਾਲਜ ਐਂਡ ਸਕੂਲ ਪ੍ਰੋਟੈਸਟ ਜਨਤਾ ਪਾਰਟੀ’ (CJP) ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦਿਪਕੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਾਫ਼ ਕੀਤਾ ਹੈ ਕਿ ਸਿੱਖਿਆ ਮੰਤਰੀ ਦਾ ਅਸਤੀਫ਼ਾ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਬਾਕੀ ਮੰਗਾਂ ਪੂਰੀਆਂ ਹੋਣ ਤੱਕ ਜੰਤਰ-ਮੰਤਰ ’ਤੇ ਚੱਲ ਰਿਹਾ ਵਿਦਿਆਰਥੀਆਂ ਦਾ ਅੰਦੋਲਨ ਸਮਾਪਤ ਨਹੀਂ ਹੋਵੇਗਾ।

 

 

 

 

ਅਭਿਜੀਤ ਦਿਪਕੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਡਰਨ ਦੀ ਕੋਈ ਲੋੜ ਨਹੀਂ ਹੈ, ਇਹ ਲੋਕਤੰਤਰ ਹੈ। ਧਰਮੇਂਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ, ਪਰ ਸਾਡੀਆਂ ਦੋ ਹੋਰ ਪ੍ਰਮੁੱਖ ਮੰਗਾਂ ਅਜੇ ਬਾਕੀ ਹਨ ਅਤੇ ਅਸੀਂ ਇੰਝ ਵਾਪਸ ਨਹੀਂ ਜਾਵਾਂਗੇ।”

ਅਸਤੀਫ਼ਾ ਲੋਕਤੰਤਰ ਦੀ ਵੱਡੀ ਜਿੱਤ: ਅਰਵਿੰਦ ਕੇਜਰੀਵਾਲ

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਅੰਦੋਲਨਕਾਰੀ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਜਾ ਰਹੀ ਹੈ। ਆਗੂਆਂ ਵੱਲੋਂ ਵਿਦਿਆਰਥੀਆਂ ਦੇ ਲੰਮੇ ਸੰਘਰਸ਼ ਅਤੇ ਜਜ਼ਬੇ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਸ ਵੱਡੀ ਕਾਮਯਾਬੀ ਲਈ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਲਿਖਿਆ ਕਿ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨਾਲ ਲੋਕਤੰਤਰ ਦੀ ਵੱਡੀ ਜਿੱਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਦੇਸ਼ ਵਾਸੀਆਂ ਨੂੰ ਵਿਦਿਆਰਥੀਆਂ ਦੇ ਹੱਕ ’ਚ ਆਏ ਇਸ ਫ਼ੈਸਲੇ ਅਤੇ ਅਸਤੀਫ਼ੇ ਦੀ ਵਧਾਈ ਦਿੱਤੀ ਹੈ।- ਦਿਓਲ ਮੰਧੀਰ

 


 
Abhijeet Dipke on Resignation: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ‘ਕਾਲਜ ਐਂਡ ਸਕੂਲ ਪ੍ਰੋਟੈਸਟ ਜਨਤਾ ਪਾਰਟੀ’ (CJP) ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦਿਪਕੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਾਫ਼ ਕੀਤਾ ਹੈ ਕਿ ਸਿੱਖਿਆ ਮੰਤਰੀ ਦਾ ਅਸਤੀਫ਼ਾ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਬਾਕੀ ਮੰਗਾਂ ਪੂਰੀਆਂ ਹੋਣ ਤੱਕ ਜੰਤਰ-ਮੰਤਰ ’ਤੇ ਚੱਲ ਰਿਹਾ ਵਿਦਿਆਰਥੀਆਂ ਦਾ ਅੰਦੋਲਨ ਸਮਾਪਤ ਨਹੀਂ ਹੋਵੇਗਾ।

ਅਭਿਜੀਤ ਦਿਪਕੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਡਰਨ ਦੀ ਕੋਈ ਲੋੜ ਨਹੀਂ ਹੈ, ਇਹ ਲੋਕਤੰਤਰ ਹੈ। ਧਰਮੇਂਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ, ਪਰ ਸਾਡੀਆਂ ਦੋ ਹੋਰ ਪ੍ਰਮੁੱਖ ਮੰਗਾਂ ਅਜੇ ਬਾਕੀ ਹਨ ਅਤੇ ਅਸੀਂ ਇੰਝ ਵਾਪਸ ਨਹੀਂ ਜਾਵਾਂਗੇ।”

CJP ਮੁਖੀ ਨੇ ਆਪਣੀਆਂ ਬਾਕੀ ਦੋ ਮੰਗਾਂ ਨੂੰ ਰੱਖਦਿਆਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੀਆਂ ਖ਼ਾਮੀਆਂ ਅਤੇ ਮਾਨਸਿਕ ਤਣਾਅ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪੀੜਤ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੂਜੀ ਮੰਗ ਰੱਖਦਿਆਂ ਕਿਹਾ ਕਿ ਲੰਘੀ 20 ਜੁਲਾਈ ਨੂੰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਸਰਕਾਰ ਨੂੰ ਚਿਤਾਵਨੀ ਦਿੰਦਿਆਂ ਦਿਪਕੇ ਨੇ ਕਿਹਾ ਕਿ ਵਿਦਿਆਰਥੀਆਂ ਦੀ ਤਾਕਤ ਨੂੰ ਘੱਟ ਕੇ ਨਾ ਹੱਕਿਆ ਜਾਵੇ ਅਤੇ ਜਦੋਂ ਤੱਕ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਪੂਰੇ ਜੋਸ਼ ਨਾਲ ਜਾਰੀ ਰਹੇਗਾ।