Breaking News

PSPCL ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ

PSPCL issues notification for 300 free power units per month, 600 units of electricity bimonthly

ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ

Punjab News: ਜ਼ਿਲ੍ਹਾ ਅੰਮ੍ਰਿਤਸਰ ਅੰਦਰ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।

ਬਲਜਿੰਦਰ ਸਿੰਘ ਢਿੱਲੋਂ ਥਾਂਦੇ ਪਾਰਟੀ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ ਅਤੇ ਜ਼ਿਲ੍ਹਾ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਉਨ੍ਹਾਂ ਵਲੋਂ ਅਚਾਨਕ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਨਾਲ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ।

ਆਪਣੇ ਅਸਤੀਫ਼ੇ ਸੰਬੰਧੀ ਉਨ੍ਹਾਂ ਵਲੋਂ ਕੀ ਕਾਰਨ ਦੱਸੇ ਗਏ ਹਨ, ਇਸ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਉਧਰ ਇਹ ਵੀ ਪਤਾ ਲੱਗਾ ਹੈ ਕਿ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਤੋਂ ਇਲਾਵਾ ਹਲਕਾ ਰਾਜਾਸਾਂਸੀ ਦੇ ਕਈ ਹੋਰ ਆਗੂ ਵੀ ਪਾਰਟੀ ਤੋਂ ਅਸਤੀਫਾ ਦੇ ਸਕਦੇ ਹਨ।