Panjokhra Sahib: ਗੁਰਸਿਮਰਨ ਮੰਡ ਦੀ ਕੁੱਟਮਾਰ ਦੇ ਮਾਮਲੇ ਵਿਚ ਦੋ ਨੌਜਵਾਨ ਗ੍ਰਿਫ਼ਤਾਰ
Gursimran Singh Mand: ਪੁਲੀਸ ਨੇ ਤੜਕੇ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ; ਸ਼ਰਧਾਲੂਆਂ ਦੇ ਰੋਸ ਤੋਂ ਬਾਅਦ ਕੀਤਾ ਰਿਹਾਅ
ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਤੇ ਲੁਧਿਆਣਾ ਦੇ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਤੜਕੇ ਪੁਲੀਸ ਵੱਲੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਿਨ੍ਹਾਂ ਨੂੰ ਬਾਅਦ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਇਕੱਠੇ ਹੋਣ ਤੇ ਰੋਸ ਪ੍ਰਗਟ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਦੱਸਿਆ ਗਿਆ ਹੈ ਕਿ ਦੋਵਾਂ ਦੀ ਗ੍ਰਿਫ਼ਤਾਰੀ ਇਸ ਸਬੰਧੀ ਦਰਜ ਐਫ਼ ਆਈ ਆਰ ਦੇ ਆਧਾਰ ’ਤੇ ਕੀਤੀ ਗਈ ਸੀ। ਇਹ ਘਟਨਾ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਵਾਪਰੀ ਸੀ।
ਗੁਰਦੁਆਰਾ ਪ੍ਰਸ਼ਾਸਨ ਵੱਲੋਂ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੁਰਦੁਆਰਾ ਸਾਹਿਬ ਦੀ ਸ਼ਾਂਤੀ ਤੇ ਮਰਿਆਦਾ ਭੰਗ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਕਰਦਿਆਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਮੰਡ ਦੀ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ 27 ਸਾਲਾ ਸੁਰਿੰਦਰ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ। ਇਸ ਤੋਂ ਬਾਅਦ ਸੰਗਤ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਤੋਂ ਬਾਅਦ ਡੇਢ ਘੰਟੇ ਦਾ ਅਲਟੀਮੇਟਮ ਦਿੱਤਾ ਗਿਆ, ਜਿਸ ਉਪਰੰਤ ਦੋਵੇਂ ਨੌਜਵਾਨ ਰਿਹਾਅ ਕਰ ਦਿੱਤੇ ਗਏ।
ਜ਼ਿਕਰਯੋਗ ਹੈ ਕਿ ਸੱਤ ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਦੇ ਕਾਫ਼ਲੇ ਦਾ ਇੱਕ ਵਾਹਨ ਸੰਗਤ ਵਿੱਚੋਂ ਲੰਘਣ ਲੱਗਾ ਤਾਂ ਇਹ ਸ਼ਰਧਾਲੂਆਂ ਵਿਚ ਜਾ ਵੱਜਿਆ ਜਿਸ ਦੌਰਾਨ ਕੁਝ ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂਆਂ ਨੇ ਵਾਹਨ ਨੂੰ ਲਾਪ੍ਰਵਾਹੀ ਨਾਲ ਚਲਾਉਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੰਗਤ ਨੇ ਗੁਰਸਿਮਰਨ ਸਿੰਘ ਮੰਡ ਦੀ ਕੁੁੱਟਮਾਰ ਕੀਤੀ। ਇਸ ਤੋਂ ਬਾਅਦ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ।
ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਬੀਤੇ ਦਿਨ ਵਾਪਰੀ ਘਟਨਾ ਸਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਸਰਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪ੍ਰਧਾਨ ਜਗਦੀਸ਼ ਸਿੰਘ ਝਿੰਡਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਾਰ, ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਮੈਂਬਰ ਰੁਪਿੰਦਰ ਸਿੰਘ, ਕੁਲਦੀਪ ਸਿੰਘ ਮੁਲਤਾਨੀ ਅਤੇ ਪਲਵਿੰਦਰ ਸਿੰਘ ਦਰਾਡ ਸਮੇਤ ਕਮੇਟੀ ਦੇ ਹੋਰ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕਮੇਟੀ ਦਾ ਇੱਕ ਵਫ਼ਦ ਜਲਦ ਪੁਲੀਸ ਪ੍ਰਸ਼ਾਸਨ ਨਾਲ ਮੁਲਾਕਾਤ ਕਰੇਗਾ ਅਤੇ ਹਰਿਆਣਾ ਸਰਕਾਰ ਨਾਲ ਵੀ ਸੰਵਾਦ ਕਰਕੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਉਣ ਦੀ ਮੰਗ ਕਰੇਗਾ।
ਕਮੇਟੀ ਮੈਂਬਰਾਂ ਅਨੁਸਾਰ ਘਟਨਾ ਵਿੱਚ 3-4 ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਘਟਨਾ ਕਥਿਤ ਤੌਰ ’ਤੇ ਗੁਰਸਿਮਰਨ ਸਿੰਘ ਮੰਡ ਵੱਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਵਾਪਰੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਾਹਨ ਨਾਨ-ਵਿਹੀਕਲ ਜ਼ੋਨ ਵਿੱਚ ਦਾਖ਼ਲ ਕੀਤਾ ਗਿਆ ਅਤੇ ਸੰਗਤ ਪ੍ਰਤੀ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦ ਵਰਤੇ ਗਏ।
ਕਮੇਟੀ ਨੇ ਕਿਹਾ ਕਿ ਜਾਂਚ ਦੌਰਾਨ ਦੋਸ਼ ਸਾਬਤ ਹੋਣ ’ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਪ੍ਰਸ਼ਾਸਨ ਨੂੰ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕੀਤੀ।
ਮੰਡ ਦੇ ਕਾਫ਼ਲੇ ਦਾ ਇੱਕ ਵਾਹਨ ਸੰਗਤ ਵਿੱਚੋਂ ਲੰਘਣ ਲੱਗਾ ਤਾਂ ਇਹ ਸ਼ਰਧਾਲੂਆਂ ਵਿਚ ਜਾ ਵੱਜਿਆ ਜਿਸ ਦੌਰਾਨ ਕੁਝ ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂਆਂ ਨੇ ਵਾਹਨ ਨੂੰ ਲਾਪ੍ਰਵਾਹੀ ਨਾਲ ਚਲਾਉਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੰਗਤ ਨੇ ਗੁਰਸਿਮਰਨ ਸਿੰਘ ਮੰਡ ਦੀ ਕੁੁੱਟਮਾਰ ਕੀਤੀ। ਇਸ ਤੋਂ ਬਾਅਦ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ।
Punjab Spectrum