Breaking News

Justice Sukhwinder Kaur ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ, ਜਸਟਿਸ ਸੁਖਵਿੰਦਰ ਕੌਰ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਕੀਤਾ ਵੱਖ

Justice Sukhwinder Kaur

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ, ਜਸਟਿਸ ਸੁਖਵਿੰਦਰ ਕੌਰ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਕੀਤਾ ਵੱਖ

ਜਸਟਿਸ ਸੁਖਵਿੰਦਰ ਕੌਰ ਨੇ ਮਾਮਲੇ ਨੂੰ ਕਿਸੇ ਹੋਰ ਬੈਂਚ ਸਾਹਮਣੇ ਸੂਚੀਬੱਧ ਕਰਨ ਦੀ ਕੀਤੀ ਅਪੀਲ

 

 

ਚੰਡੀਗੜ੍ਹ: ਹਾਈ ਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਦੇ ਖਿਲਾਫ਼ ਸੌਦਾ ਸਾਧ ਦੀ ਅਪੀਲ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਅਲੱਗ ਕਰਦਿਆਂ ਮਾਮਲਾ ਕਾਰਜਕਾਰੀ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ।

 

 

 

ਉਨ੍ਹਾਂ ਨੇ ਬੇਨਤੀ ਕੀਤੀ ਕਿ ਇਸ ਮਾਮਲੇ ਨੂੰ ਕਿਸੇ ਅਜਿਹੀ ਦੂਜੀ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਵੇ, ਜਿਸ ਦੇ ਮੈਂਬਰ ਵਜੋਂ ਜਸਟਿਸ ਸੁਖਵਿੰਦਰ ਕੌਰ ਸ਼ਾਮਲ ਨਾ ਹੋਣ।

 

 

 

ਅਸਲ ਵਿੱਚ, ਇਹ ਮਾਮਲਾ ਜਸਟਿਸ ਵਿਨੋਦ ਐਸ ਭਾਰਦਵਾਜ ਅਤੇ ਜਸਟਿਸ ਸੁਖਵਿੰਦਰ ਕੌਰ ਕੋਲ ਸੂਚੀਬੱਧ ਸੀ ਅਤੇ ਕੁੱਝ ਦਿਨਾਂ ਤੋਂ ਇਹ ਬੈਂਚ ਇਸ ਮਾਮਲੇ ‘ਤੇ ਸੁਣਵਾਈ ਕਰ ਰਹੀ ਸੀ।

 

 

 

 

ਅਦਾਲਤ ਦੇ ਹੁਕਮਾਂ ‘ਤੇ ਸੌਦਾ ਸਾਧ ਦਾ ਕਸਟਡੀ ਸਰਟੀਫਿਕੇਟ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਨੇ ਰਿਕਾਰਡ ‘ਤੇ ਲੈ ਲਿਆ। ਕਾਰਜਕਾਰੀ ਚੀਫ਼ ਜਸਟਿਸ ਤੈਅ ਕਰਨਗੇ ਕਿ ਇਸ ਮਾਮਲੇ ਦੀ ਸੁਣਵਾਈ ਕਿਹੜੀ ਬੈਂਚ ਕਰੇਗੀ।

 

 

 

 

 

ਇਸ ਤੋਂ ਪਹਿਲਾਂ ਦੀ ਬਹਿਸ ਵਿੱਚ ਸੌਦਾ ਸਾਧ ਦੇ ਵਕੀਲ ਨੇ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਕਿ ਕਥਿਤ ਘਟਨਾਵਾਂ 1999 ਦੀਆਂ ਦੱਸੀਆਂ ਗਈਆਂ ਸਨ, ਪਰ ਪਹਿਲੀ ਵਾਰ ਜਬਰ-ਜ਼ਨਾਹ ਦਾ ਦੋਸ਼ 2006 ਵਿੱਚ ਸਾਹਮਣੇ ਆਇਆ, ਜਦਕਿ 2002 ਤੋਂ 2005 ਤੱਕ ਦਿੱਤੇ ਗਏ ਕਈ ਬਿਆਨਾਂ ਵਿੱਚ ਅਜਿਹਾ ਕੋਈ ਦੋਸ਼ ਨਹੀਂ ਸੀ।