Breaking News

ਅਕਾਲੀ ਦਲ ਵਾਰਸ ਪੰਜਾਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅਕਾਲੀ ਦਲ ਵਾਰਸ ਪੰਜਾਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਪਾਰਲੀਮੈਂਟਰੀ ਬੋਰਡ ਲਈ ਮੰਗੀ ਗੁਰੂ ਸਾਹਿਬ ਦੀ ਬਖ਼ਸ਼ਿਸ਼

 

 

ਅੰਮ੍ਰਿਤਸਰ : ਅਕਾਲੀ ਦਲ ਵਾਰਸ ਪੰਜਾਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ ਗਈ । ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਜਾਂ ਜਥੇਬੰਦੀ ਵੱਲੋਂ ਜਦੋਂ ਵੀ ਕੋਈ ਨਵਾਂ ਕਾਰਜ ਜਾਂ ਮੁਹਿੰਮ ਸ਼ੁਰੂ ਕੀਤੀ ਜਾਂਦੀ ਹੈ, ਤਾਂ ਉਹ ਹਮੇਸ਼ਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਕੇ ਹੀ ਆਰੰਭ ਕੀਤੀ ਜਾਂਦੀ ਹੈ।

 

 

 

 

 

 

ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਚੋਣਾਂ ਲਈ ਟਿਕਟਾਂ ਦੀ ਵੰਡ ਵਾਸਤੇ ਇੱਕ ਪਾਰਲੀਮੈਂਟਰੀ ਬੋਰਡ ਬਣਾਇਆ ਗਿਆ ਹੈ। ਇਸ ਬੋਰਡ ਦੇ ਮੈਂਬਰਾਂ ਅਤੇ ਸਮੁੱਚੀ ਪਾਰਟੀ ਦੀ ਚੜ੍ਹਦੀ ਕਲਾ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਅੱਗੇ ਬੇਨਤੀ ਕੀਤੀ ਗਈ ਹੈ ਕਿ ਉਹ ਪਾਰਲੀਮੈਂਟਰੀ ਕਮੇਟੀ ਉੱਤੇ ਆਪਣਾ ਮਿਹਰ ਭਰਿਆ ਹੱਥ ਰੱਖਣ, ਤਾਂ ਜੋ ਉਹ ਨਿਡਰਤਾ, ਨਿਰਪੱਖਤਾ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਕੌਮ ਦੇ ਭਲੇ ਵਾਸਤੇ ਸਹੀ ਫ਼ੈਸਲੇ ਲੈ ਸਕਣ।

 

 

 

 

 

 

 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇਸ ਵੇਲੇ ਕਈ ਵੱਡੀਆਂ ਚੁਣੌਤੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਆਪਸੀ ਮੇਲ-ਜੋਲ ਅਤੇ ਪ੍ਰੇਮ-ਪਿਆਰ ਨਾਲ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰੂ ਸਾਹਿਬ ਹਮੇਸ਼ਾ ਦੀ ਤਰ੍ਹਾਂ ਅੱਗੇ ਵੀ ਉਨ੍ਹਾਂ ਦਾ ਮਾਰਗਦਰਸ਼ਨ ਕਰਦੇ ਰਹਿਣਗੇ।