Sukhbir Badal ’ਤੇ ਹ*ਮ*ਲਾ ਕਰਨ ਵਾਲਾ ਕੌਣ ਹੈ ? ਵੀਡੀਉ ਆਈ ਸਾਹਮਣਾ
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ ‘ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵੀ ਜ਼ਖਮੀ ਹੋ ਗਏ, ਜਦੋਂ ਕਿ ਸੁਖਬੀਰ ਬਾਦਲ ਦੀ ਬਾਂਹ ‘ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਨਿੱਜੀ ਹਸਪਤਾਲ (ਯਸ਼ੋ ਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ‘ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ। ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।
Punjab Spectrum