Breaking News

Firing Reported Outside Giani Raghbir Singh’s Residence ਸਾਬਕਾ ਜਥੇਦਾਰ ਗਿਆਨੀ Raghbir Singh ਦੇ ਘਰ ਬਾਹਰ ਗੋਲੀਬਾਰੀ

Firing Reported Outside Giani Raghbir Singh’s Residence; Bullet Shell Recovered

Big Breaking: Firing Reported Outside Giani Raghbir Singh’s Residence.
According to the information available, a sound was heard outside Giani Raghbir Singh’s residence at around 11 PM on August 12. A bullet shell was also recovered from the spot. The sound of the incident can reportedly be heard in the CCTV footage.
The driver later noticed bullet marks on the vehicle.
According to family members, the incident has created an atmosphere of fear at the residence. However, the people who allegedly opened fire could not be clearly identified in the CCTV footage.

ਸਾਬਕਾ ਜਥੇਦਾਰ ਗਿਆਨੀ Raghbir Singh ਦੇ ਘਰ ਬਾਹਰ ਗੋਲੀਬਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਹਨਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।
ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਨੂੰ ਗੱਡੀ ਸਾਫ਼ ਕਰਨ ਵੇਲੇ ਇਸ ਬਾਰੇ ਪਤਾ ਲੱਗਾ ਜਦੋਂ ਗੱਡੀ ਵਿੱਚ ਗੋਲੀ ਫਸੀ ਹੋਈ ਸੀ, ਜਿਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ।

ਘਟਨਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਤੌਰ ‘ਤੇ ਸੀਸੀਟੀਵੀ (CCTV) ਕੈਮਰੇ ਚੈੱਕ ਕੀਤੇ ਤਾਂ 12 ਤਾਰੀਖ਼ ਨੂੰ ਰਾਤ 11.4 ਮਿੰਟ ‘ਤੇ ਇੱਕ ਆਵਾਜ਼ ਸੁਣਾਈ ਦਿੰਦੀ ਹੈ ਅਤੇ ਉੱਥੇ ਮੌਜੂਦ ਸੰਤਰੀ (ਪਹਿਰੇਦਾਰ) ਇਸ ਨੂੰ ਦੇਖਦਾ ਹੈ। ਫੁਟੇਜ ਵਿੱਚ ਦੇਖਿਆ ਗਿਆ ਕਿ ਇੱਕ ਨੌਜਵਾਨ ਨੇ ਲਾਲ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ, ਜੋ ਚੌਂਕ ਵਿੱਚ ਆ ਕੇ ਫੋਨ ‘ਤੇ ਗੱਲਬਾਤ ਕਰਦਾ ਹੈ ਅਤੇ ਗੇੜੇ ਦਿੰਦਾ ਹੈ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਦੇ ਬਾਹਰ ਵਾਪਰੀ ਘਟਨਾ ਸਬੰਧੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਹਰ ਸੰਭਾਵਿਤ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਸਾਜ਼ਿਸ਼ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦੇ ਸਬੂਤ ਸਾਹਮਣੇ ਆਉਂਦੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਕੋਈ ਵੀ ਥ੍ਰੈਟ ਕਾਲ (ਧਮਕੀ ਭਰਿਆ ਫੋਨ) ਨਹੀਂ ਆਈ ਸੀ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਦੀ ਸਖ਼ਤੀ ਹੋਣ ਦੇ ਬਾਵਜੂਦ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਘਟਨਾ ਦੀ ਨਿੰਦਾ ਕਰਦਿਆਂ ਉਹਨਾਂ ਕਿਹਾ ਕਿ ਹਰ ਦਿਨ ਵਧ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਜੋ ਗਿਆਨੀ ਰਘਬੀਰ ਸਿੰਘ ਦੇ ਘਰ ਜਾਂਚ ਵਾਸਤੇ ਪੁੱਜੇ ਸਨ, ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਮੁਢਲੀ ਜਾਂਚ ਤੋਂ ਜਾਪਦਾ ਹੈ ਕਿ ਇਹ ਗੋਲੀ ਹਵਾ ਵਿੱਚ ਚਲਾਈ ਫਾਇਰ ਕੀਤੀ ਗਈ ਹੋ ਸਕਦੀ ਹੈ। ਜੋ ਉੱਪਰ ਤੋਂ ਹੇਠਾਂ ਵੱਲ ਨੂੰ ਆਈ ਅਤੇ ਬੋਨਟ ’ਤੇ ਲੱਗੀ ਹੈ। ਉਨ੍ਹਾਂ ਆਖਿਆ ਕਿ ਜੇ ਕਿਸੇ ਵੱਲੋਂ ਹਮਲੇ ਤਹਿਤ ਗੋਲੀ ਚਲਾਈ ਗਈ ਹੈ ਤਾਂ ਇਸ ਦਾ ਵੀ ਜਲਦ ਪਤਾ ਲਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦਿਖਾਈ ਦੇ ਰਹੇ ਸਕੂਟਰ ਸਵਾਰ ਸ਼ੱਕੀ ਵਿਅਕਤੀ ਦਾ ਵੀ ਪਤਾ ਲਾਇਆ ਜਾ ਰਿਹਾ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।