Bassi Pathana Murder : ਬੱਸੀ ਪਠਾਣਾਂ ‘ਚ 35 ਸਾਲਾ ਨੌਜਵਾਨ ਦਾ ਕਤਲ, ਔਰਤ ਸਮੇਤ 3 ਗ੍ਰਿਫ਼ਤਾਰ
Bassi Pathana Murder : ਪੁਲਿਸ ਮੁਤਾਬਕ ਕਤਲ ਕੱਜਲ ਮਾਜਰਾ ਪਿੰਡ ਵਿੱਚ ਚੁੰਨੀ ਰੋਡ ਨੇੜੇ ਕੀਤਾ ਗਿਆ ਅਤੇ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਕੀ ਕਤਲ ਕਿਰਚ ਮਾਰ ਕੇ ਕੀਤਾ ਗਿਆ। ਹਾਲਾਂਕਿ, ਕਤਲ ਵਿੱਚ ਵਰਤੀ ਗਈ ਕਿਰਚ ਜਾਂ ਹੋਰ ਸਾਮਾਨ ਦੀ ਬਰਾਮਦਗੀ ਹਾਲੇ ਨਹੀਂ ਹੋਈ।
Bassi Pathana Murder : ਬੱਸੀ ਪਠਾਣਾਂ ਦੇ ਪਿੰਡ ਕੱਜਲ ਮਾਜਰਾ ਨੇੜੇ 35 ਸਾਲਾ ਵਿਅਕਤੀ ਦੇ ਹੋਏ ਕਤਲ (Murder) ਦੇ ਮਾਮਲੇ ਵਿੱਚ ਬੱਸੀ ਪਠਾਣਾਂ ਦੀ ਪੁਲਿਸ ਨੇ ਤਿੰਨ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਦੋ ਵਿਅਕਤੀ ਸ਼ਾਮਲ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬੱਸੀ ਪਠਾਣਾਂ ਦੇ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਵਾਸੀ ਪਿੰਡ ਸਿਲ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸਦੇ 35 ਸਾਲਾ ਪੁੱਤਰ ਜਤਿੰਦਰ ਸਿੰਘ ਦਾ ਕੱਜਲ ਮਾਜਰਾ ਨੇੜੇ ਕਤਲ ਹੋ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਵੱਖ-ਵੱਖ ਟੀਮਾਂ ਬਣਾਈਆਂ। ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ 2 ਵਿਅਕਤੀਆਂ ਅਤੇ ਇੱਕ ਔਰਤ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਨੇ ਦੇਰ ਰਾਤ ਤੱਕ ਛਾਪੇਮਾਰੀ ਕਰਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਹਨਾਂ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਸਿੰਘ ਦਾ ਪੋਸਟਮਾਰਟਮ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਕਤਲ ਪਿੱਛੇ ਕੀ ਸੀ ਰੰਜਿਸ਼ ?
ਪੁਲਿਸ ਮੁਤਾਬਕ ਕਤਲ ਕੱਜਲ ਮਾਜਰਾ ਪਿੰਡ ਵਿੱਚ ਚੁੰਨੀ ਰੋਡ ਨੇੜੇ ਕੀਤਾ ਗਿਆ ਅਤੇ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਕੀ ਕਤਲ ਕਿਰਚ ਮਾਰ ਕੇ ਕੀਤਾ ਗਿਆ। ਹਾਲਾਂਕਿ, ਕਤਲ ਵਿੱਚ ਵਰਤੀ ਗਈ ਕਿਰਚ ਜਾਂ ਹੋਰ ਸਾਮਾਨ ਦੀ ਬਰਾਮਦਗੀ ਹਾਲੇ ਨਹੀਂ ਹੋਈ।
ਬਲਬੀਰ ਸਿੰਘ ਨੇ ਕਿਹਾ ਕਿ ਕਤਲ ਪਿੱਛੇ ਰੰਜਿਸ਼ ਦਾ ਕਾਰਨ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਇਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਮ੍ਰਿਤਕ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਉਹ ਗ੍ਰਿਫਤਾਰ ਕੀਤੀ ਗਈ ਔਰਤ ਜਸਪ੍ਰੀਤ ਕੌਰ ਦੇ ਘਰ ਵੀ ਕੰਮ ਕਰਦਾ ਸੀ। ਉਹਨਾਂ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਪੁਲਿਸ ਰਿਮਾਂਡ ਦੌਰਾਨ ਕਤਲ ਦੇ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
Punjab Spectrum