Breaking News

Bhagwant Mann Protest: ਜਬਰ ਜਨਾਹ ਮਾਮਲਾ: ਭਾਜਪਾ ਵੱਲੋਂ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ Gurpreet Kaur ਖ਼ਿਲਾਫ਼ ਪ੍ਰਦਰਸ਼ਨ

Bhagwant Mann Protest: ਜਬਰ ਜਨਾਹ ਮਾਮਲਾ: ਭਾਜਪਾ ਵੱਲੋਂ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ Gurpreet Kaur ਖ਼ਿਲਾਫ਼ ਪ੍ਰਦਰਸ਼ਨ

Bhagwant Mann Protest: ਜਬਰ ਜਨਾਹ ਮਾਮਲਾ: ਭਾਜਪਾ ਵੱਲੋਂ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ Gurpreet Kaur ਖ਼ਿਲਾਫ਼ ਪ੍ਰਦਰਸ਼ਨ
ਨੈਤਿਕ ਆਧਾਰ ’ਤੇ CM Bhagwant Mann ਦਾ ਅਸਤੀਫਾ ਮੰਗਿਆ

 

 

 

 

 

 

 

 

 

 

 

 

 

 

 

 

 

 

Bhagwant Mann Protest: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਲੱਗੇ ਕਥਿਤ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮਾਮਲੇ ਵਿੱਚ ਉਚ ਪਧਰੀ ਜਾਂਚ ਦੀ ਮੰਗ ਅਤੇ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਕੋਲੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ।

 

 

 

 

 

 

 

 

 

 

 

 

 

 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਕਿਹਾ ਕਿ ਇੱਕ ਸੇਵਾਮੁਕਤ ਜੱਜ ਨੇ ਜਨਤਕ ਤੌਰ ‘ਤੇ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪੀੜਤਾ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਜਬਰ ਜਨਾਹ ਮਾਮਲੇ ਦੀ ਜਾਂਚ ਨੂੰ ਕਮਜ਼ੋਰ ਕਰਨ ਅਤੇ ਦਬਾਉਣ ਬਦਲੇ 5 ਕਰੋੜ ਰੁਪਏ ਦੀ ਮੰਗ ਕੀਤੀ।

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਦੇ ਡਾਇਰੈਕਟਰ ਜਨਰਲ ਨੂੰ ਦੋ ਹਫ਼ਤਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਤੇ ਨਿਆਂਪਾਲਿਕਾ ਅਨੁਸਾਰ ਕਿਸੇ ਵੀ ਪੀੜਤ ਨੂੰ ਇਨਸਾਫ਼ ਦਾ ਪੂਰਾ ਅਧਿਕਾਰ ਹੈ ਅਤੇ ਅਜਿਹੀ ਦਖਲਅੰਦਾਜ਼ੀ ਪੀੜਤ ਦੇ ਸਨਮਾਨ, ਸੁਰੱਖਿਆ, ਨਿਰਪੱਖ ਜਾਂਚ ਅਤੇ ਇਨਸਾਫ਼ ਤੱਕ ਪਹੁੰਚ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਦੀ ਹੈ।

ਭਾਜਪਾ ਆਗੂ ਨੇ ਮੰਗ ਕੀਤੀ ਕਿ ਭਗਵੰਤ ਮਾਨ ਦੀ ਪਤਨੀ ਵਿਰੁੱਧ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਸਬੂਤਾਂ ਦੀ ਸੰਭਾਲ ਹੋਣੀ ਚਾਹੀਦੀ ਹੈ, ਅਤੇ ਜਾਂਚ ਨੂੰ ਕਮਜ਼ੋਰ ਕਰਨ ਜਾਂ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

ਸ੍ਰੀ ਕਪੂਰ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪੀੜਤ ਪਰਿਵਾਰ, ਜਨਤਾ ਅਤੇ ਮੀਡੀਆ ਦੇ ਸਾਹਮਣੇ ਪੇਸ਼ ਹੋਣ ਅਤੇ ਇਸ ਪੂਰੀ ਘਟਨਾ ਲਈ ਸਪੱਸ਼ਟੀਕਰਨ ਦੇਣ। ਭਗਵੰਤ ਮਾਨ ਨੂੰ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਸਤੀਫਾ ਦੇਣਾ ਚਾਹੀਦਾ ਹੈ।

 

 

 

 

 

 

 

 

 

 

 

 

ਇਸ ਮੌਕੇ ਰਾਕੇਸ਼ ਗਿੱਲ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਮੀਨੂੰ ਸਹਿਗਲ, ਮੋਹਿਤ ਮਹਾਜਨ, ਸਰਬਜੀਤ ਸਿੰਘ ਸ਼ੰਟੀ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰਤੀਕ ਕਪੂਰ, ਬਲਵਿੰਦਰ ਕੁਮਾਰ ਬੱਬਾ, ਗੌਤਮ ਅਰੋੜਾ, ਬਲਵਿੰਦਰ ਕੌਰ, ਏਕਤਾ ਵੋਹਰਾ, ਅਲਕਾ ਮਨਚੰਦ ਸ਼ਰਮਾ, ਮਨਜੀਤ ਕੌਰ, ਸ਼ਕਤੀ ਕਲਿਆਣ, ਮਨਿੰਦਰ ਸਿੰਘ ਠੇਕੇਦਾਰ, ਸਤਪਾਲ ਡੋਗਰਾ, ਕੌਂਸਲਰ ਗੌਰਵ ਗਿੱਲ, ਕੌਂਸਲਰ ਸ਼ਰੂਤੀ ਵਿਜ, ਕਵਲਜੀਤ ਸਿੰਘ ਸੰਨੀ, ਕੌਂਸਲਰ ਅਮਨ ਐਰੀ, ਰਾਜੇਸ਼ ਮਹਿਤਾ, ਕਰਨ ਕਪਿਲਾ, ਤਰੁਣ ਅਰੋੜਾ, ਨੂਰੀਨ ਮਹਾਜਨ, ਅਮਿਤ ਅਬਰੋਲ, ਸੁਖਦੇਵ ਸਿੰਘ ਅਤੇ ਹੋਰ ਕਾਰਕੁਨ ਹਾਜ਼ਰ ਸਨ।

 

 

 

 

 

 

 

 

 

 

 

 

 

 

 

 

 

 

 

 

 

 

ਦੱਸਣਯੋਗ ਹੈ ਕਿ ਇਹਨਾਂ ਦੋਸ਼ਾਂ ਨੂੰ ਆਪ ਵੱਲੋਂ ਨਕਾਰਿਆ ਗਿਆ ਹੈ ਅਤੇ ਡਾ. ਗੁਰਪ੍ਰੀਤ ਕੌਰ ਵੱਲੋਂ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ।