Breaking News

10ਵੀਂ ਮੰਜ਼ਿਲ ਤੋਂ ਡਿੱਗੀ 21 ਸਾਲਾ BA ਵਿਦਿਆਰਥਣ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

10ਵੀਂ ਮੰਜ਼ਿਲ ਤੋਂ ਡਿੱਗੀ 21 ਸਾਲਾ BA ਵਿਦਿਆਰਥਣ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁ*ਦਕੁ*ਸ਼ੀ ਦਾ ਲੱਗ ਰਿਹਾ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ, ਪਰ ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ ਕਿ ਮਹਕਪ੍ਰੀਤ ਪ੍ਰੀਖਿਆ ਵਿੱਚ ਫੇਲ੍ਹ ਹੋਈ ਸੀ ਜਾਂ ਪੜ੍ਹਾਈ ਨਾਲ ਜੁੜੀ ਕਿਸੇ ਸਮੱਸਿਆ ਕਾਰਨ ਉਸ ਨੇ ਇਹ ਕਦਮ ਚੁੱਕਿਆ।

 

 

 

ਜਲੰਧਰ ਦੀ 66 ਫੁੱਟ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਸ਼ਨੀਵਾਰ ਸ਼ਾਮ ਇੱਕ ਦੁਖਦਾਈ ਘਟਨਾ ਸਾਹਮਣੇ ਆਈ, ਜਿੱਥੇ ਬੀਏ ਫਾਈਨਲ ਈਅਰ ਦੀ 21 ਸਾਲਾ ਵਿਦਿਆਰਥਣ ਮਹਕਪ੍ਰੀਤ ਕੌਰ ਦੀ 10ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

 

 

 

 

 

ਬਾਲਕਨੀ ਵੱਲ ਗਈ ਸੀ ਵਿਦਿਆਰਥਣ
ਪਰਿਵਾਰ ਮੁਤਾਬਕ ਮਹਕਪ੍ਰੀਤ ਸਵੇਰੇ ਸੈਰ ਕਰ ਰਹੀ ਸੀ ਅਤੇ ਇਸ ਦੌਰਾਨ ਬਿਲਡਿੰਗ ਦੀ ਬਾਲਕਨੀ ਵੱਲ ਗਈ, ਜਿੱਥੋਂ ਉਹ ਹੇਠਾਂ ਡਿੱਗ ਗਈ। ਹਾਦਸੇ ਵਿੱਚ ਉਸ ਨੂੰ ਗੰਭੀਰ ਅੰਦਰੂਨੀ ਸੱਟਾਂ ਲੱਗੀਆਂ। ਮਹਕਪ੍ਰੀਤ ਕੌਰ ਏਪੀਜੇ ਕਾਲਜ ਵਿੱਚ ਬੀਏ ਫਾਈਨਲ ਈਅਰ ਦੀ ਵਿਦਿਆਰਥਣ ਸੀ। ਪਰਿਵਾਰ ਨੇ ਦੱਸਿਆ ਕਿ ਉਹ ਪੜ੍ਹਾਈ ਵਿੱਚ ਹੋਣਹਾਰ ਸੀ।

ਪੁਲਿਸ ਨੂੰ ਨਹੀਂ ਮਿਲਿਆ ਸੁਸਾਈਡ ਨੋਟ
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ, ਪਰ ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ ਕਿ ਮਹਕਪ੍ਰੀਤ ਪ੍ਰੀਖਿਆ ਵਿੱਚ ਫੇਲ੍ਹ ਹੋਈ ਸੀ ਜਾਂ ਪੜ੍ਹਾਈ ਨਾਲ ਜੁੜੀ ਕਿਸੇ ਸਮੱਸਿਆ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪਰਿਵਾਰ ਮੁਤਾਬਕ ਮਹਕਪ੍ਰੀਤ ਡਿਪ੍ਰੈਸ਼ਨ ਦੀ ਦਵਾਈ ਲੈ ਰਹੀ ਸੀ। ਪੁਲਿਸ ਇਸ ਪੱਖ ਨੂੰ ਵੀ ਜਾਂਚ ਦਾ ਹਿੱਸਾ ਬਣਾ ਰਹੀ ਹੈ।

ਜਲੰਧਰ ਹਾਈਟਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਸਥਾਨ ਦੀ ਜਾਂਚ ਕੀਤੀ ਅਤੇ ਮਹਕਪ੍ਰੀਤ ਦਾ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ। ਹਾਲਾਂਕਿ ਮੋਬਾਈਲ ਵਿੱਚ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ, ਜਿਸ ਨਾਲ ਘਟਨਾ ਦਾ ਕਾਰਨ ਸਪੱਸ਼ਟ ਹੋ ਸਕੇ। ਜਾਂਚ ਤੋਂ ਬਾਅਦ ਮੋਬਾਈਲ ਪਰਿਵਾਰ ਨੂੰ ਵਾਪਸ ਕਰ ਦਿੱਤਾ ਗਿਆ। ਘਟਨਾ ਸਥਾਨ ਤੋਂ ਵੀ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।