Breaking News

Canada ”ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ ! ਫਿਰੌਤੀ ਅਤੇ ਗੋਲੀਬਾਰੀ ਦੇ ਲੱਗੇ ਗੰਭੀਰ ਦੋਸ਼

Canada ”ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ ! ਫਿਰੌਤੀ ਅਤੇ ਗੋਲੀਬਾਰੀ ਦੇ ਲੱਗੇ ਗੰਭੀਰ ਦੋਸ਼

ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਜਬਰਨ ਵਸੂਲੀ, ਧਮਕਾਉਣ ਅਤੇ ਫਾਇਰਿੰਗ ਦੇ ਇੱਕ ਚਰਚਿਤ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਪੰਜਾਬੀ ਮੂਲ ਦੀ 29 ਸਾਲਾ ਔਰਤ ਕਨੂਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਚੈਸਟਰਮੀਅਰ ਦੀ ਰਹਿਣ ਵਾਲੀ ਕਨੂਪ੍ਰੀਤ ਕੌਰ ਨੂੰ 6 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਘਟਨਾ ਨੇ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵਿੱਚ ਡੂੰਘੀ ਚਿੰਤਾ ਪੈਦਾ ਕਰ ਦਿੱਤੀ ਹੈ।

 

 

 

 

 

 

 

 

 

 

 

 

 

 

 

 

 

 

 

ਕੈਲਗਰੀ ਪੁਲਿਸ ਅਨੁਸਾਰ ਕਨੂਪ੍ਰੀਤ ਕੌਰ ‘ਤੇ ਦੋਸ਼ ਹੈ ਕਿ ਉਸ ਨੇ ਪੀੜਤ ਔਰਤ ਦੀ ਨਿੱਜੀ ਅਤੇ ਗੁਪਤ ਜਾਣਕਾਰੀ ਇੱਕ ਗੈਂਗਸਟਰ ਨੂੰ ਮੁਹੱਈਆ ਕਰਵਾਈ ਸੀ। ਇਸ ਜਾਣਕਾਰੀ ਦੇ ਆਧਾਰ ‘ਤੇ ਹੀ ਅਪਰਾਧੀਆਂ ਨੇ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ, ਧਮਕੀਆਂ ਦਿੱਤੀਆਂ ਅਤੇ ਉਸ ਦੇ ਘਰ ‘ਤੇ ਗੋਲੀਆਂ ਚਲਾਉਣ ਦੀ ਸਾਜ਼ਿਸ਼ ਰਚੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਇਹ ਮਾਮਲਾ 25 ਮਾਰਚ ਦਾ ਹੈ, ਜਦੋਂ ਪੀੜਤ ਔਰਤ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ ‘ਤੇ ਧਮਕੀ ਭਰੇ ਮੈਸੇਜ ਅਤੇ ਵੌਇਸ ਨੋਟ ਆਏ, ਜਿਨ੍ਹਾਂ ਵਿੱਚ ਮੋਟੀ ਰਕਮ ਦੀ ਮੰਗ ਕੀਤੀ ਗਈ ਸੀ। ਅਪਰਾਧੀਆਂ ਕੋਲ ਪੀੜਤਾ ਦਾ ਨਾਂ, ਘਰ ਦਾ ਪਤਾ, ਕਾਰੋਬਾਰ ਅਤੇ ਪਰਿਵਾਰ ਦੀ ਪੂਰੀ ਜਾਣਕਾਰੀ ਪਹਿਲਾਂ ਹੀ ਮੌਜੂਦ ਸੀ। ਧਮਕੀ ਦੇਣ ਦੇ ਮਹਿਜ਼ 12 ਘੰਟਿਆਂ ਦੇ ਅੰਦਰ-ਅੰਦਰ ਹਥਿਆਰਬੰਦ ਅਪਰਾਧੀਆਂ ਨੇ ਪੀੜਤਾ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਗੱਡੀ ਵਿੱਚ ਫ਼ਰਾਰ ਹੋ ਗਏ। ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਅਤੇ ਡਿਜੀਟਲ ਸਬੂਤਾਂ ਦੀ ਜਾਂਚ ਤੋਂ ਬਾਅਦ ਇੱਕ 17 ਸਾਲਾ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਜਬਰਨ ਵਸੂਲੀ ਕਰਨ ਵਾਲਿਆਂ ਅਤੇ ਪੀੜਤਾ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੁਲਿਸ ਕੈਲਗਰੀ ਦੇ ਰਹਿਣ ਵਾਲੇ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਵਿਰੁੱਧ 5,000 ਕੈਨੇਡੀਅਨ ਡਾਲਰ ਤੋਂ ਵੱਧ ਦੀ ਚੋਰੀ ਦੀ ਗੱਡੀ ਰੱਖਣ ਦਾ ਵਾਰੰਟ ਜਾਰੀ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸੇ ਗੱਡੀ ਦੀ ਵਰਤੋਂ ਫਾਇਰਿੰਗ ਦੀ ਘਟਨਾ ਵੇਲੇ ਕੀਤੀ ਗਈ ਸੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਪੁਲਿਸ ਅੰਕੜਿਆਂ ਅਨੁਸਾਰ ਸ਼ਹਿਰ ਵਿੱਚ ਜਬਰਨ ਵਸੂਲੀ ਦੇ ਮਾਮਲੇ ਗੰਭੀਰ ਰੂਪ ਧਾਰਨ ਕਰ ਰਹੇ ਹਨ। ਅਪ੍ਰੈਲ 2025 ਤੋਂ ਹੁਣ ਤੱਕ ਕੈਲਗਰੀ ਵਿੱਚ ਜਬਰਨ ਵਸੂਲੀ ਦੇ 51 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 19 ਮਾਮਲੇ ਸਿੱਧੇ ਤੌਰ ‘ਤੇ ਫਾਇਰਿੰਗ ਨਾਲ ਜੁੜੇ ਹੋਏ ਹਨ। ਪੁਲਿਸ ਹੁਣ ਤੱਕ ਪੰਜਾਬ ਨਾਲ ਸਬੰਧਤ 19 ਦੋਸ਼ੀਆਂ ਵਿਰੁੱਧ 59 ਦੋਸ਼ ਆਇਦ ਕਰ ਚੁੱਕੀ ਹੈ।