Breaking News

Amritsar : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ

Shiromani Gurdwara Parbandhak Committee (SGPC) President Advocate Harjinder Singh Dhami strongly condemned the Punjab Government for using a distorted image of Sri Harmandir Sahib (Golden Temple) in an advertisement released to seek suggestions regarding upcoming centenary celebrations. He stated that this act by the government is a serious violation of Sikh sentiments.

He said that before publishing any image related to the Sikh religion, the government should have consulted the SGPC. Advocate Dhami emphasized that Sri Darbar Sahib is the spiritual center of Sikh faith, and Sikhs across the world hold its sacred image deeply within their hearts. By using an AI-generated distorted version of this revered site, not only has the sanctity and reverence of the Sikh faith been undermined, but also the spiritual aura of Sri Darbar Sahib — which resides in the soul of every Sikh — has been desecrated.

The SGPC President stated that despite the availability of hundreds of authentic images of Sri Harmandir Sahib on the internet, deliberately altering the image using computer techniques is deeply painful. He demanded that the government clarify its stance on the issue and issue an immediate apology.

Advocate Dhami further stated that organizing events related to Sikh centenaries is the sole responsibility of the SGPC. The role of the government should be to focus on the development of cities related to Guru Sahibs, including improving road infrastructure, and to collaborate with the SGPC to establish meaningful and appropriate memorials.

Amritsar : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ

Amritsar News : ਗੱਲਬਾਤ ਲਈ ਪਟਨਾ ਸਾਹਿਬ ਜਾਵੇਗਾ SGPC ਵਫ਼ਦ
Amritsar News in Punjabi : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਚਨ ਸਿੰਘ ਕਰਮੂੰਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਕੋਆਰਡੀਨੇਟਰ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਲਗਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਓਐਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਗਠਤ ਕੀਤਾ ਗਿਆ ਵਫ਼ਦ ਜਲਦ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪੰਜ ਪਿਆਰੇ ਸਾਹਿਬਾਨ ਗੱਲਬਾਤ ਕਰੇਗਾ।

ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਹਰਕਤ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਤਸਵੀਰ ਛਾਪਣ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਜ਼ਰੂਰ ਕਰਨਾ ਚਾਹੀਦਾ ਸੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਵਿਸ਼ਵ ਭਰ ਦੇ ਸਿੱਖ ਆਪਣੇ ਮਨਾਂ ਅੰਦਰ ਇਸ ਪਾਵਨ ਅਸਥਾਨ ਦੇ ਸਰੂਪ ਨੂੰ ਵਸਾ ਕੇ ਰੱਖਦੇ ਹਨ। ਇਸ ਦੀ ਏਆਈ ਤਕਨੀਕ ਨਾਲ ਬਣਾਈ ਗਈ ਗਲਤ ਤਸਵੀਰ ਵਿਚ ਨਾ ਸਿਰਫ਼ ਸਿੱਖਾਂ ਦੀ ਸ਼ਰਧਾ ਅਤੇ ਆਸਥਾ ਨਾਲ ਹੀ ਖਿਲਵਾੜ ਕੀਤਾ ਗਿਆ ਹੈ, ਬਲਕਿ ਸਿੱਖਾਂ ਦੀ ਆਤਮਾ ਵਿਚ ਵੱਸੇ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਆਭਾ ਨੂੰ ਵੀ ਖੰਡਤ ਕਰਨ ਦੀ ਵੀ ਕੋਝੀ ਹਰਕਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ਉੱਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਵੀ ਕੰਪਿਊਟਰ ਦੁਆਰਾ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਸ਼ਤਾਬਦੀਆਂ ਦੇ ਸਮਾਗਮ ਮਨਾਉਣੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੀ ਜ਼ੁੰਮੇਵਾਰੀ ਹੈ, ਜਦਕਿ ਸਰਕਾਰ ਦਾ ਫ਼ਰਜ਼ ਗੁਰੂ ਸਾਹਿਬ ਨਾਲ ਸਬੰਧਤ ਸ਼ਹਿਰਾਂ ਦੇ ਵਿਕਾਸ ਕਾਰਜ ਕਰਨੇ, ਸੜਕੀ ਢਾਂਚਾ ਵਿਕਸਤ ਕਰਨਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਢੁੱਕਵੀਆਂ ਯਾਦਗਾਰਾਂ ਸਥਾਪਤ ਕਰਨਾ ਹੈ।