Breaking News
Home / ਦੇਸ਼ / ਵਟਸਐਪ ਚੈਟ ਕਰਕੇ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਨਹੀਂ ਮਿਲੀ ਜ਼ਮਾਨਤ

ਵਟਸਐਪ ਚੈਟ ਕਰਕੇ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਨਹੀਂ ਮਿਲੀ ਜ਼ਮਾਨਤ

ਮੁੰਬਈ- ਡ ਰੱ ਗ ਕੇਸ ‘ਚ ਜੇਲ੍ਹ ਦੀ ਹਵਾ ਖਾ ਰਹੇ ਕਿੰਗ ਖਾਨ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਦੇ ਇਕ ਵਾਰ ਫਿਰ ਨਿਰਾਸ਼ਾ ਹੱਥ ਲੱਗੀ। 20 ਅਕਤੂਬਰ ਨੂੰ ਭਾਵ ਅੱਜ ਸ਼ਾਹਰੁਖ ਦੇ ਲਾਡਲੇ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸੀ। ਹੁਣ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ। ਕੋਰਟ ਨੇ ਆਰੀਅਨ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਆਰੀਅਨ ਦੀ ਜ਼ਮਾਨਤ ਪਟੀਸ਼ਨ ਚੌਥੀ ਵਾਰ ਵੀ ਰੱਦ ਹੋਈ ਹੈ।

ਆਰੀਅਨ ਦੇ ਨਾਲ ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਦੀ ਜ਼ਮਾਨਤ ਅਰਜ਼ੀ ਵੀ ਰੱਦ ਹੋ ਗਈ। ਇਸ ਫ਼ੈਸਲੇ ਨੇ ਇਕ ਵਾਰ ਫਿਰ ਸ਼ਾਹਰੁਖ ਖਾਨ ਦੇ ਪੁੱਤਰ ਨੂੰ ਮੁਸ਼ਕਿਲਾਂ ‘ਚ ਪਾ ਦਿੱਤਾ ਹੈ। ਸੈਸ਼ਨ ਕੋਰਟ ‘ਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ ਆਰੀਅਨ ਦੇ ਵਕੀਲ ਬੰਬਈ ਹਾਈ ਕੋਰਟ ਵੱਲ ਰੁੱਖ ਕਰਨਗੇ। ਜ਼ਿਕਰਯੋਗ ਹੈ ਕਿ ਮਾਮਲੇ ‘ਚ ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਹੋਈ ਸੁਣਵਾਈ ਦੇ ਦੌਰਾਨ ਜੱਜ ਵੀਵੀ ਪਾਟਿਲ ਦੀ ਕੋਰਟ ਨੇ ਆਰੀਅਨ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਦੁਸਹਿਰਾ ਅਤੇ ਵੀਕਐਂਡ ਦੇ ਚੱਲਦੇ 20 ਅਕਤੂਬਰ ਨੂੰ ਆਦੇਸ਼ ਸੁਣਾਉਣ ਦੀ ਘੋਸ਼ਣਾ ਕੀਤੀ ਸੀ। ਉਧਰ ਹੁਣ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਜਿਸ ਤੋਂ ਬਾਅਦ ਖ਼ਾਨ ਪਰਿਵਾਰ ਫਿਰ ਪਰੇਸ਼ਾਨ ਹੋ ਗਿਆ ਹੈ।

ਦੱਸ ਦੇਈਏ ਕਿ ਸਟਾਰ ਕਿਡ ਨੂੰ 2 ਅਕਤੂਬਰ ਨੂੰ ਐੱਨ.ਸੀ.ਬੀ. ਨੇ ਮੁੰਬਈ ਕਰੂਜ਼ ‘ਤੇ ਹੋ ਰਹੀ ਪਾਰਟੀ ‘ਚ ਹੋਈ ਛਾਪੇਮਾਰੀ ਤੋਂ ਬਾਅਦ ਹਿਰਾਸਤ ‘ਚ ਲਿਆ ਸੀ। ਦੋਸ਼ ਸੀ ਕਿ ਕਰੂਜ਼ ‘ਤੇ ਡ ਰ ਗ ਪਾਰਟੀ ਹੋ ਰਹੀ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਆਰੀਅਨ ਨੂੰ 3 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਕੁਝ ਦਿਨ ਆਰੀਅਨ ਐੱਨ.ਸੀ.ਬੀ. ਦੀ ਹਿਰਾਸਤ ‘ਚ ਰਹੇ ਅਤੇ 8 ਅਕਤੂਬਰ ਨੂੰ ਉਨ੍ਹਾਂ ਨੂੰ ਜੇਲ੍ਹ ‘ਚ ਭੇਜ ਦਿੱਤਾ ਗਿਆ। ਇਸ ਦਿਨ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ। ਆਰੀਅਨ ਦੀ ਦੋ ਵਾਰ ਜ਼ਮਾਨਤ ਰੱਦ ਹੋਣ ਤੋਂ ਬਾਅਦ ਸ਼ਾਹਰੁਖ ਖਾਨ ਅਤੇ ਗੌਰੀ ਟੁੱਟ ਗਏ।

Check Also

ਕਾਮੇਡੀਅਨ ਵੀਰ ਦਾਸ ਦੇ ਭਾਰਤ ਨੂੰ ਲੈ ਕੇ ਬਿਆਨ ਕੀਤੇ ਸੱਚ ਤੋਂ ਭੜਕੇ ਭਗਤ

ਮੁੰਬਈ-ਕਾਮੇਡੀਅਨ ਅਤੇ ਅਦਾਕਾਰ ਵੀਰ ਦਾਸ ਆਪਣੀ ਕਾਮੇਡੀ ਤੋਂ ਜ਼ਿਆਦਾ ਆਪਣੇ ਵਿਵਾਦਿਤ ਬਿਆਨਾਂ ਦੇ ਚੱਲਦੇ ਸੁਰਖੀਆਂ …

%d bloggers like this: