Breaking News
Home / ਦੇਸ਼ / ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ

ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ

ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇਸ ਹੈਲੀਕਾਪਟਰ ਹਾਦਸੇ ਦਾ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ।

ਸੀਡੀਐੱਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਸਮੇਤ 13 ਜਣਿਆਂ ਦੀ ਅੱਜ ਤਾਮਿਲਨਾਡੂ ਵਿੱਚ ਹੋਏ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਭਾਰਤੀ ਫੌਜ ਨੇ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਹਵਾਈ ਫੌਜ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਜਾਣਕਾਰੀ ਅਨੁਸਾਰ ਤਾਮਿਲ ਨਾਡੂ ਦੇ ਨੀਲਗਿਰੀ ਜ਼ਿਲ੍ਹੇ ਦੇ ਕੁਨੂਰ ਵਿੱਚ ਭਾਰਤੀ ਹਵਾਈ ਫੌਜ ਦਾ ਐੱਮਆਈ 17 ਵੀ 5 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਅਮਲੇ ਦੇ ਮੈਂਬਰਾਂ ਸਣੇ 14 ਜਣੇ ਸਵਾਰ ਸਨ। ਮੌਸਮ ਦੀ ਖਰਾਬੀ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਹੈਲੀਕਾਪਟਰ ’ਚ ਬ੍ਰਿਗੇਡੀਅਰ ਐੱਲਐੱਸ ਲਿਦੱੜ, ਲੈਫ. ਕਰਨਰਲ ਹਰਜਿੰਦਰ ਸਿੰਘ, ਨਾਇਕ ਗੁਰਸੇਵਕ ਸਿੰਘ, ਨਾਇਕ ਜਤਿੰਦਰ, ਨਾਇਕ ਵਿਵੇਕ ਕੁਮਾਰ, ਨਾਇਕ ਬੀ.ਸਾਈ ਤੇ ਹੌਲਦਾਰ ਸਤਪਾਲ ਸਵਾਰ ਸਨ। ਘਟਨਾ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇ ਦਿੱਤੀ ਗਈ ਹੈ।

ਤਾਮਿਲਨਾਡੂ ‘ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ ‘ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਮੋਦੀ ਦੇ ‘ਵੀਰ ਬਾਲ ਦਿਵਸ’ ਦੇ ਐਲਾਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜਤਾਇਆ ਇਤਰਾਜ਼

ਪ੍ਰਧਾਨ ਮੰਤਰੀ ਦੇ ‘ਵੀਰ ਬਾਲ ਦਿਵਸ’ ਦੇ ਐਲਾਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜਤਾਇਆ …

%d bloggers like this: