AIG Rajjit Hundal arrested: ਜੱਗੀ ਜੋਹਲ ਨੂੰ ਝੂਠੇ ਕੇਸ ਵਿਚ ਫਸਾਉਣ ਵਾਲਾ ਫ਼ਰਾਰ ਚੱਲ ਰਿਹਾ ਬਰਖ਼ਾਸਤ ਡਰੱਗ ਸਮੱਗਲਰ AIG ਰਾਜਜੀਤ ਹੁੰਦਲ ਪਟਿਆਲਾ ਪੁਲੀਸ ਅੱਗੇ ਪੇਸ਼
Punjab News: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਚਾਨਕ ਗ੍ਰਿਫ਼ਤਾਰੀ
ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਕਤੂਬਰ 2019 ਤੋਂ ਚਰਚਾ ਵਿੱਚ ਆਏ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲੇ ਆ ਰਹੇ ਭਗੌੜੇ ਮਾਮਲਿਆਂ ਵਿੱਚੋਂ ਇੱਕ ਦਾ ਅੰਤ ਹੋ ਗਿਆ ਹੈ।
ਇਹ ‘ਅਚਾਨਕ’ ਗ੍ਰਿਫ਼ਤਾਰੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਹੈ ਜਿੱਥੇ ਸੱਤਾਧਾਰੀ ‘ਆਪ’ ਵੋਟਰਾਂ ਨੂੰ ਪੰਜਾਬ ਵਿੱਚ ਨਸ਼ਾਖ਼ੋਰੀ ਵਿਰੁੱਧ ਲੜਾਈ ਵਿੱਚ ਆਪਣੇ ਵੱਡੇ ਕੰਮ ਬਾਰੇ ਯਕੀਨ ਦਿਵਾ ਰਹੀ ਹੈ। ਵਿਰੋਧੀ ਧਿਰ ‘ਆਪ’ ਨੂੰ ਪੁੱਛ ਰਹੀ ਸੀ ਕਿ ਰਾਜਜੀਤ ਸਿੰਘ ਵਰਗੀ ਵੱਡੀ ਮੱਛੀ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ, ਜਿਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੁਲੀਸ ਅਸਫਲ ਰਹੀ ਸੀ।
ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਬਣੀ ਐਸ.ਆਈ.ਟੀ. ਨੇ ਪਾਇਆ ਕਿ ਉਸ ਨੇ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਦੇ ਰੈਕਟ ਵਿੱਚ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕੀਤੀ ਸੀ।
ਉਸ ਨੂੰ ਬਾਅਦ ਵਿੱਚ 2019 ਦੌਰਾਨ ਦੋ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ—ਪਹਿਲਾ, ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਤਹਿਤ ਅਤੇ ਦੂਜਾ, ਸਪੈਸ਼ਲ ਟਾਸਕ ਫੋਰਸ ਵੱਲੋਂ ਅਸਲ ਤਸਕਰਾਂ ਦੀ ਪੁਸ਼ਤਪਨਾਹੀ ਕਰਦਿਆਂ ਲੋਕਾਂ ਨੂੰ ਨਸ਼ੇ ਦੇ ਝੂਠੇ ਕੇਸਾਂ ਵਿੱਚ ਫਸਾ ਕੇ ਜਬਰਨ ਪੈਸੇ ਵਸੂਲਣ ਦੇ ਦੋਸ਼ ਹੇਠ। ਉਸ ਨੇ ਸਭ ਤੋਂ ਪਹਿਲਾਂ ਅਕਤੂਬਰ 2019 ਵਿੱਚ ਹਾਈ ਕੋਰਟ ਵੱਲੋਂ ਜ਼ਮਾਨਤ ਰੱਦ ਕੀਤੇ ਜਾਣ ਤੁਰੰਤ ਬਾਅਦ ਮੋਹਾਲੀ ਵਿਖੇ ਐੱਸ.ਟੀ.ਐੱਫ. ਅਧਿਕਾਰੀਆਂ ਦੀ ਗਿਫ਼ਤ ‘ਚੋਂ ਖਿਸਕ ਕੇ ਗ੍ਰਿਫ਼ਤਾਰੀ ਤੋਂ ਬਚਾਅ ਕਰ ਲਿਆ ਸੀ।”
ਉਸ ਦਾ ਨਾਮ ਤਤਕਾਲੀ ਈ.ਡੀ. ਦੇ ਉਪ ਨਿਰਦੇਸ਼ਕ ਨਿਰੰਜਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਵਿਆਪਕ ਜਾਂਚ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਕਾਰਨ ਪਹਿਲਾਂ ਡੀ.ਐੱਸ.ਪੀ. ਜਗਦੀਸ਼ ਸਿੰਘ ਭੋਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ।
ਰਾਜਜੀਤ ਸਿੰਘ ਦੇ ਆਤਮ ਸਮਰਪਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Punjab Spectrum