Amit Shah Jalandhar Visit: ‘ ਭਾਜਪਾ 2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ-ਮੁਕਤ ਕਰ ਦੇਵੇਗੀ’: ਗ੍ਰਹਿ ਮੰਤਰੀ ਦਾ ਦਾਅਵਾ
Amit Shah Jalandhar Visit: ‘ ਭਾਜਪਾ 2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ-ਮੁਕਤ ਕਰ ਦੇਵੇਗੀ’: ਗ੍ਰਹਿ ਮੰਤਰੀ Amit Shah ਦਾ ਦਾਅਵਾ
Amit Shah ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕਰਨ ਵਾਲੇ ਮੁਸਲਿਮ ਆਗੂ ਨਜ਼ਰਬੰਦ
ਜਲੰਧਰ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ; ‘ਖ਼ਾਲਿਸਤਾਨ ਆਰਮੀ’ ਵੱਲੋਂ ਈਮੇਲ ਆਉਣ ਮਗਰੋਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਅਮਿਤ ਸ਼ਾਹ ਵਿਸ਼ੇਸ਼ ਹੈਲੀਕਾਪਟਰ ਰਾਹੀਂ ਸਿੱਧੇ ਜਲੰਧਰ ਸਥਿਤ ਇਤਿਹਾਸਕ ’ਸ਼੍ਰੀ ਦੇਵੀ ਤਲਾਬ ਮੰਦਿਰ’ ਵਿਖੇ ਨਤਮਸਤਕ ਹੋਣ ਤੋਂ ਬਾਅਦ ਰੈਲੀ ਲਈ ਰਵਾਨਾ ਹੋਏ। ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਸਮੇਤ ਦੇਵੀ ਤਲਾਬ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਖ਼ਾਲਿਸਤਾਨੀ ਧਮਕੀ ਤੋਂ ਬਾਅਦ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲੀਸ ਵੱਲੋਂ ਮੰਦਿਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਮੰਚ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਕਿ ਭਾਜਪਾ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦੇਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਭਾਜਪਾ ਖੇਮੇ ਵਿੱਚ ਪਹਿਲਾਂ ਹੀ ਤਿਆਰੀਆਂ ਅਤੇ ਸਰਗਰਮੀਆਂ ਦਾ ਦੌਰ ਜ਼ੋਰਾਂ ‘ਤੇ ਸੀ, ਜਿਸ ਤਹਿਤ ਉਹ ਜਲੰਧਰ ਪਹੁੰਚ ਕੇ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਜਲੰਧਰ ਪਹੁੰਚ ਕੇ ਉਨ੍ਹਾਂ ਮੰਚ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਹੈ ਕਿ ਭਾਜਪਾ 2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ-ਮੁਕਤ ਕਰ ਦੇਵੇਗੀ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਹੈਲੀਕਾਪਟਰ ਰਾਹੀਂ ਸਿੱਧੇ ਜਲੰਧਰ ਸਥਿਤ ਇਤਿਹਾਸਕ ’ਸ਼੍ਰੀ ਦੇਵੀ ਤਲਾਬ ਮੰਦਿਰ’ ਵਿਖੇ ਨਤਮਸਤਕ ਹੋਣ ਤੋਂ ਬਾਅਦ ਰੈਲੀ ਲਈ ਰਵਾਨਾ ਹੋਏ। ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਸਮੇਤ ਦੇਵੀ ਤਲਾਬ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਖ਼ਾਲਿਸਤਾਨੀ ਧਮਕੀ ਤੋਂ ਬਾਅਦ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲੀਸ ਵੱਲੋਂ ਮੰਦਿਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਇਸ ਤੋਂ ਪਹਿਲਾਂ ਜਲੰਧਰ ਦੇ ਕਈ ਨਿੱਜੀ ਸਕੂਲਾਂ ਨੂੰ ਸਵੇਰੇ 7:07 ਵਜੇ ਪ੍ਰਾਪਤ ਹੋਈ ਇੱਕ ਸਨਸਨੀਖੇਜ਼ ਈਮੇਲ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਆਈਈਡੀ (IED) ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਸੀ। ਇਸ ਈਮੇਲ ’ਚ ਖ਼ਾਸ ਸਮਾਂ ਤੈਅ ਕਰਦਿਆਂ ਚਿਤਾਵਨੀ ਦਿੱਤੀ ਗਈ ਹੈ ਕਿ ਜਲੰਧਰ ਦੇ ‘ਸਕੂਲਾਂ’ ਵਿੱਚ ਸਵੇਰੇ 11:11 ਵਜੇ, ਸ਼੍ਰੀ ਦੇਵੀ ਤਲਾਬ ਮੰਦਿਰ ਵਿੱਚ ਦੁਪਹਿਰ 12:11 ਵਜੇ, ਅਦਾਲਤ ਕੰਪਲੈਕਸ ਵਿੱਚ 2:11 ਵਜੇ ਅਤੇ ਇੱਕ ਦਫ਼ਤਰ ਵਿੱਚ ਦੁਪਹਿਰ 3:11 ਵਜੇ ਧਮਾਕੇ ਕੀਤੇ ਜਾਣਗੇ। ਇਸ ਈਮੇਲ ਦੀ ਜ਼ਿੰਮੇਵਾਰੀ ‘ਖ਼ਾਲਿਸਤਾਨ ਆਰਮੀ’ ਵੱਲੋਂ ਲਈ ਗਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ਅਤੇ ਰੈਲੀ ਵਾਲੀ ਥਾਂ ਵੱਲ ਲੋਕਾਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਵਿੱਚ ਬੰਬ ਫਿੱਟ ਕੀਤੇ ਗਏ ਸਨ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ’ਚ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਨ ਲਈ ਹੋ ਰਹੀ ਫੇਰੀ ਵਾਲੇ ਦਿਨ ਹੀ ਸ਼ਹਿਰ ਦੇ ਮੁੱਖ ਚੌਕਾਂ ਅਤੇ ਸੜਕਾਂ ‘ਤੇ ਭਾਜਪਾ ਸਰਕਾਰ ਤੋਂ ਤਿੱਖੇ ਸਵਾਲ ਪੁੱਛਦੇ ਹੋਏ ਕਈ ਹੋਰਡਿੰਗਜ਼ ਲਗਾਏ ਗਏ ਸਨ। ਰੈਲੀ ਵੱਲ ਜਾਂਦੀਆਂ ਸਾਰੀਆਂ ਪ੍ਰਮੁੱਖ ਸੜਕਾਂ ’ਤੇ ਇੱਕ ਪਾਸੇ ਜਿੱਥੇ ਭਾਜਪਾ ਵੱਲੋਂ ਅਮਿਤ ਸ਼ਾਹ ਦੇ ਸਵਾਗਤੀ ਬੋਰਡ ਲਗਾਏ ਗਏ ਸਨ, ਉੱਥੇ ਹੀ ਉਨ੍ਹਾਂ ਦੇ ਵਿਚਕਾਰ ਲਗਾਏ ਗਏ ਇਨ੍ਹਾਂ ਨਵੇਂ ਭਾਜਪਾ-ਵਿਰੋਧੀ ਹੋਰਡਿੰਗਾਂ ਨੇ ਭਾਜਪਾ ਲੀਡਰਸ਼ਿਪ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਸਨ। ਇਨ੍ਹਾਂ ਹੋਰਡਿੰਗਾਂ ਰਾਹੀਂ ਗੁਜਰਾਤ ਸਰਹੱਦ ਤੋਂ ਪੰਜਾਬ ਵਿੱਚ ਆ ਰਹੇ ਨਸ਼ਿਆਂ ਦੀ ਸਪਲਾਈ ਰੋਕਣ ਵਿੱਚ ਕੇਂਦਰ ਦੀ ਅਸਫ਼ਲਤਾ ’ਤੇ ਸਵਾਲ ਚੁੱਕੇ ਗਏ ਸਨ।
ਇੱਕ ਹੋਰਡਿੰਗ ’ਤੇ ਪੰਜਾਬੀ ਵਿੱਚ ਲਿਖਿਆ ਹੈ, “ਭਾਜਪਾ ਨੂੰ ਸਵਾਲ: ਪੰਜਾਬ ਵਿੱਚ ਭਾਜਪਾ ਗੁਜਰਾਤ ਤੋਂ ਨਸ਼ੇ ਦੀ ਤਸਕਰੀ ਕਿਉਂ ਕਰਵਾ ਰਹੀ ਹੈ?”
ਇਨ੍ਹਾਂ ਹੋਰਡਿੰਗਾਂ ਰਾਹੀਂ ਹਰਿਆਣਾ ਅਤੇ ਰਾਜਸਥਾਨ ਨਾਲ ਪੰਜਾਬ ਦੇ ਪਾਣੀਆਂ ਦੇ ਵਿਵਾਦ ’ਤੇ ਵੀ ਕੇਂਦਰ ਸਰਕਾਰ ਦਾ ਰੁੱਖ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ ਹੈ। ਅਮਿਤ ਸ਼ਾਹ ਦੀ ਤਸਵੀਰ ਵਾਲੇ ਇੱਕ ਹੋਰਡਿੰਗ ’ਤੇ ਲਿਖਿਆ ਗਿਆ ਹੈ, “ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ?”

ਇਨ੍ਹਾਂ ਬੋਰਡਾਂ ‘ਤੇ ਕਿਸੇ ਵੀ ਪਾਰਟੀ ਜਾਂ ਵਿਅਕਤੀ ਦਾ ਨਾਂ ਨਹੀਂ ਲਿਖਿਆ ਗਿਆ ਹੈ ਅਤੇ ਫਿਲਹਾਲ ਨਗਰ ਨਿਗਮ ਜਾਂ ਪੁਲੀਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਹਟਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਇਹ ਹੋਰਡਿੰਗਜ਼ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ ਅਤੇ ਹੋਰ ਆਸ-ਪਾਸ ਦੇ ਸ਼ਹਿਰਾਂ ਨੂੰ ਜਲੰਧਰ ਨਾਲ ਜੋੜਨ ਵਾਲੇ ਨੈਸ਼ਨਲ ਹਾਈਵੇਅ ’ਤੇ ਥਾਂ-ਥਾਂ ਲਗਾਏ ਗਏ ਸਨ।
Amit Shah ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕਰਨ ਵਾਲੇ ਮੁਸਲਿਮ ਆਗੂ ਨਜ਼ਰਬੰਦ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬੁੱਧਵਾਰ ਨੂੰ ਜਲੰਧਰ ਫੇਰੀ ਦੌਰਾਨ ‘ਮੁਸਲਿਮ ਆਰਗੇਨਾਈਜ਼ੇਸ਼ਨ ਪੰਜਾਬ’ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਅੱਜ ਸਵੇਰੇ ਸੰਗਠਨ ਦੇ ਪ੍ਰਮੁੱਖ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਜਾਣਕਾਰੀ ਅਨੁਸਾਰ ਅੱਜ ਸਵੇਰੇ ਪੰਜਾਬ ਪੁਲੀਸ ਦੇ ਪੰਜ ਮੁਲਾਜ਼ਮ ਮੁਸਲਿਮ ਆਰਗੇਨਾਈਜ਼ੇਸ਼ਨ ਪੰਜਾਬ ਦੇ ਜਨਰਲ ਸਕੱਤਰ ਮਜ਼ਹਰ ਆਲਮ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ। ਬੀਤੇ ਦਿਨ ਮਜ਼ਹਰ ਆਲਮ ਨੇ ਦੋਸ਼ ਲਗਾਇਆ ਸੀ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਮੁਸਲਿਮ ਭਾਈਚਾਰੇ ਨੂੰ ਹਰ ਪੱਧਰ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਲਮ ਨੇ ਆਖਿਆ ਸੀ ਕਿ ਮਸਜਿਦਾਂ, ਮਦਰੱਸਿਆਂ ਅਤੇ ਦਰਗਾਹਾਂ ਨੂੰ ਗ਼ੈਰ-ਕਾਨੂੰਨੀ ਗਰਦਾਨ ਕੇ ਰਾਤੋ-ਰਾਤ ਗ਼ੈਰ-ਸੰਵਿਧਾਨਕ ਤਰੀਕੇ ਨਾਲ ਬੁਲਡੋਜ਼ਰ ਚਲਾਉਣ, ਮੁਸਲਿਮ ਸ਼ਰੀਅਤ ਕਾਨੂੰਨ ’ਚ ਦਖ਼ਲਅੰਦਾਜ਼ੀ, ਮੋਬ ਲਿੰਚਿੰਗ (ਭੀੜ ਵੱਲੋਂ ਕਤਲ), ਪੈਗੰਬਰ ਮੁਹੰਮਦ ਸਾਹਿਬ ਦੀ ਸ਼ਾਨ ’ਚ ਕਥਿਤ ਇਤਰਾਜ਼ਯੋਗ ਟਿੱਪਣੀਆਂ ਅਤੇ ਵੋਟਾਂ ਦੀ ਚੋਰੀ ਵਰਗੇ ਮੁੱਦਿਆਂ ਨੂੰ ਲੈ ਕੇ ਮੁਸਲਿਮ ਭਾਈਚਾਰੇ ’ਚ ਭਾਰੀ ਰੋਸ ਹੈ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਇਨ੍ਹਾਂ ਹਾਲਾਤ ਵਿੱਚ ਉਨ੍ਹਾਂ ਦਾ ਸੰਗਠਨ ਜਮਹੂਰੀ ਤਰੀਕੇ ਨਾਲ ਆਪਣਾ ਰੋਸ ਦਰਜ ਕਰਵਾਏਗਾ।-
ਜਲੰਧਰ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ; ‘ਖ਼ਾਲਿਸਤਾਨ ਆਰਮੀ’ ਵੱਲੋਂ ਈਮੇਲ ਆਉਣ ਮਗਰੋਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਕੁਝ ਘੰਟੇ ਪਹਿਲਾਂ ਹੀ ਰੈਲੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲੀਸ ਅਤੇ ਜਾਂਚ ਏਜੰਸੀਆਂ ਹਾਈ ਅਲਰਟ ’ਤੇ ਹਨ। ਜਲੰਧਰ ਦੇ ਕਈ ਨਿੱਜੀ ਸਕੂਲਾਂ ਨੂੰ ਸਵੇਰੇ 7:07 ਵਜੇ ਪ੍ਰਾਪਤ ਹੋਈ ਇੱਕ ਸਨਸਨੀਖੇਜ਼ ਈਮੇਲ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਆਈਈਡੀ (IED) ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ’ਚ ਖ਼ਾਸ ਸਮਾਂ ਤੈਅ ਕਰਦਿਆਂ ਚਿਤਾਵਨੀ ਦਿੱਤੀ ਗਈ ਹੈ ਕਿ ਜਲੰਧਰ ਦੇ ‘ਸਕੂਲਾਂ’ ਵਿੱਚ ਸਵੇਰੇ 11:11 ਵਜੇ, ਸ਼੍ਰੀ ਦੇਵੀ ਤਲਾਬ ਮੰਦਿਰ ਵਿੱਚ ਦੁਪਹਿਰ 12:11 ਵਜੇ, ਅਦਾਲਤ ਕੰਪਲੈਕਸ ਵਿੱਚ 2:11 ਵਜੇ ਅਤੇ ਇੱਕ ਦਫ਼ਤਰ ਵਿੱਚ ਦੁਪਹਿਰ 3:11 ਵਜੇ ਧਮਾਕੇ ਕੀਤੇ ਜਾਣਗੇ। ਇਸ ਈਮੇਲ ਦੀ ਜ਼ਿੰਮੇਵਾਰੀ ‘ਖ਼ਾਲਿਸਤਾਨ ਆਰਮੀ’ ਵੱਲੋਂ ਲਈ ਗਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਮਿਤ ਸ਼ਾਹ ਦੀ ਰੈਲੀ ਦੀ ਸਟੇਜ ਅਤੇ ਰੈਲੀ ਵਾਲੀ ਥਾਂ ਵੱਲ ਲੋਕਾਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਵਿੱਚ ਬੰਬ ਫਿੱਟ ਕੀਤੇ ਗਏ ਹਨ
Amit Shah Claims: “BJP Will Make Punjab Drug-Free by the End of 2029”
Disclaimer: This headline reflects Amit Shah’s stated claim. Punjab Spectrum neither endorses nor condemns the politician’s views and does not necessarily agree with them. Publication does not independently verify the claim.
#AmitShah | #BJP | #PunjabNews | #PunjabPolitics | #Jalandhar | #DrugFreePunjab | #PunjabiNews | #IndianPolitics | #PunjabSpectrum
Punjab Spectrum