Breaking News

Punjab ‘ਚ DSP ਦਫਤਰ ‘ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ ‘ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

Punjab ‘ਚ DSP ਦਫਤਰ ‘ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ ‘ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

Punjab News: ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ ਬਾਹਰ ਗੋਲੀਬਾਰੀ ਹੋਣ ਦੀ ਘਟਨਾ ਵਾਪਰੀ ਹੈ।

Punjab News: ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ ਬਾਹਰ ਗੋਲੀਬਾਰੀ ਹੋਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਜਾਂ ਚਾਰ ਮੋਟਰਸਾਈਕਲਾਂ ‘ਤੇ ਸਵਾਰ ਨੌਜਵਾਨ ਲਾਲ ਬੱਤੀ ਚੌਕ ਤੋਂ ਆਏ ਅਤੇ ਡੀਐਸਪੀ ਦਫ਼ਤਰ ਵੱਲ ਗੋਲੀਆਂ ਚਲਾਈਆਂ। ਫਿਰ ਕੁਝ ਵਿਅਕਤੀ ਦਫ਼ਤਰ ਵਿੱਚ ਦਾਖਲ ਹੋ ਗਏ।

ਪੁਲਿਸ ਨੇ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਬਰਾਮਦ ਕੀਤੀ ਹੈ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਕੀ ਡੀਐਸਪੀ ਦਫ਼ਤਰ ਦੇ ਬਾਹਰ ਗੋਲੀਬਾਰੀ ਇਸੇ ਪਿਸਤੌਲ ਨਾਲ ਕੀਤੀ ਗਈ ਸੀ ਜਾਂ ਨਹੀਂ।