Breaking News

Bathinda drug Viral Video: ਬਠਿੰਡਾ ਦੀ ਦਾਣਾ ਮੰਡੀ ’ਚ ਨਸ਼ੇ ‘ਚ ਧੁੱਤ ਕੁੜੀ ਦੀ ਵੀਡੀਓ ਵਾਇਰਲ

Bathinda drug Viral Video:

Our daughters are Punjab’s future, strength and pride. If they are not safe from the drug menace, how will we secure Punjab’s future? The visuals coming from Bathinda grain market have shaken the conscience of Punjab.
A young girl in such a pathetic condition, completely doped and behaving in a strange manner in a public place, is a horrifying reminder of how deeply the drug menace has penetrated our society.

ਬਠਿੰਡਾ ਦੀ ਦਾਣਾ ਮੰਡੀ ’ਚ ਨਸ਼ੇ ‘ਚ ਧੁੱਤ ਕੁੜੀ ਦੀ ਵੀਡੀਓ ਵਾਇਰਲ

ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰਕੇ ‘ਆਪ’ ਸਰਕਾਰ ’ਤੇ ਸੇਧਿਆ ਨਿਸ਼ਾਨਾ

ਬਠਿੰਡਾ ਦੀ ਦਾਣਾ ਮੰਡੀ ਵਿਖੇ ਇੱਕ ਕੁੜੀ ਦੀ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹਰਕਤ ਵਿੱਚ ਆਈ ਪੁਲੀਸ ਨੇ ਲੜਕੀ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਹੈ।

ਮਹਿਜ਼ 18 ਸੈਕਿੰਡ ਦੀ ਇਸ ਵੀਡੀਓ ਵਿੱਚ ਲੜਕੀ ਆਪਣੇ ਆਪ ਨੂੰ ਸੰਭਾਲਣ ਵਿੱਚ ਅਸਮਰੱਥ ਦਿਖਾਈ ਦੇ ਰਹੀ ਹੈ ਅਤੇ ਬੇਸੁੱਧ ਹੋ ਕੇ ਡਿੱਗ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਵੀਡੀਓ ਨੂੰ ਆਪਣੇ ਐਕਸ ਅਕਾਉਂਟ ’ਤੇ ਸਾਂਝਾ ਕਰਦਿਆਂ ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਨਿਸ਼ਾਨੇ ਸੇਧੇ ਹਨ।

ਕੋਤਵਾਲੀ ਥਾਣੇ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਲੜਕੀ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਵੀਰਵਾਰ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਲੜਕੀ ਦੀ ਮਾਂ ਵੀ ਹਸਪਤਾਲ ਪਹੁੰਚ ਚੁੱਕੀ ਹੈ। ਪੁਲੀਸ ਦਾ ਕਹਿਣਾ ਹੈ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀ ਬਠਿੰਡਾ ਕਿਵੇਂ ਅਤੇ ਕਿਉਂ ਪਹੁੰਚੀ ਸੀ।

ਸੋਸ਼ਲ ਮੀਡੀਆ ਪੋਸਟ ’ਚ ਸੁਖਬੀਰ ਬਾਦਲ ਨੇ ਲਿਖਿਆ ਕਿ ਇਹਨਾਂ ਦ੍ਰਿਸ਼ਾਂ ਨੇ “ਪੰਜਾਬ ਦੀ ਆਤਮਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ।” ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਉਹ ਜਵਾਨੀ ਨੂੰ ਬਚਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਜ਼ਿਕਰਯੋਗ ਹੈ ਕਿ ਬਠਿੰਡਾ ਵਿੱਚ ਪਿਛਲੇ ਕੁੱਝ ਹਫ਼ਤਿਆਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲਗਾਤਾਰ ਵੀਡੀਓਜ਼ ਸਾਹਮਣੇ ਆਉਣ ਨਾਲ ਬਹਿਸ ਹੋਰ ਤੇਜ਼ ਹੋ ਗਈ ਹੈ। ਬੀਤੇ ਮਹੀਨੇ ਅਕਾਲੀ ਦਲ ਨੇ ਸੰਗਤ ਕਲਾਂ ਪਿੰਡ ਵਿੱਚ ‘ਚਿੱਟੇ’ ਦੀ ਖੁੱਲ੍ਹੇਆਮ ਵਿਕਰੀ ਦਾ ਦਾਅਵਾ ਕਰਦੀ ਇੱਕ ਕਥਿਤ ਸਟਿੰਗ ਵੀਡੀਓ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਪੁਲੀਸ ਨੇ ਮਾਮਲਾ ਦਰਜ ਕਰਕੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਤੋਂ ਕੁਝ ਦਿਨ ਬਾਅਦ ਹੀ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਦੀ ਬਾਂਹ ਵਿੱਚ ਟੀਕਾ ਲੱਗਿਆ ਹੋਇਆ ਲਾਸ਼ ਮਿਲਣ ਨਾਲ ਖੇਤਰ ਵਿੱਚ ਨਸ਼ੇ ਦੇ ਫੈਲਾਅ ’ਤੇ ਗੰਭੀਰ ਸਵਾਲ ਖੜ੍ਹੇ ਹੋਏ ਸਨ।