Breaking News

Rajasthan Police Action Inside Gurdwara Hurt Sikh Sentiments: ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ

Rajasthan Police Action Inside Gurdwara Hurt Sikh Sentiments:

ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
– ਘਟਨਾ ਦੀ ਨਿਰਪੱਖ ਜਾਂਚ ਤੇ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਗੱਲ ਆਖੀ

 

ਰਾਜਸਥਾਨ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਰਸਦਾਂ ਖੰਡਾਈਆਂ ਗਈਆਂ, ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ।

ਅੰਮ੍ਰਿਤਸਰ, 5 ਅਕਤੂਬਰ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।

 

 

 

 

 

 

 

 

 

 

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਰਸਦਾਂ ਖੰਡਾਈਆਂ ਗਈਆਂ, ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

ਪੁਲਿਸ ਵੱਲੋਂ ਸਥਾਨਕ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਵਾਸਤੇ ਮਰਯਾਦਾ ਅਨੁਸਾਰ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ।

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਕਿਸੇ ਵੀ ਸਿੱਖ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

 

 

 

 

 

 

 

 

 

 

 

 

 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਵਿੱਚ ਇੱਕ ਸਿੱਖ ਵਫ਼ਦ ਸ੍ਰੀ ਗੰਗਾਨਗਰ ਵਿਖੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਆਇਆ ਹੈ, ਜਿਸ ਤੋਂ ਸਾਹਮਣੇ ਆਇਆ ਹੈ ਕਿ ਰਾਜਸਥਾਨ ਪੁਲਿਸ ਵੱਲੋਂ ਬਹੁਤ ਹੀ ਗੈਰ-ਮਰਯਾਦਾ ਵਾਲੀ ਕਾਰਵਾਈ ਕੀਤੀ ਗਈ ਹੈ।

 

 

 

 

 

***************
Rajasthan Police Action Inside Gurdwara Hurt Sikh Sentiments: Jathedar Giani Kuldip Singh Gargajj
Calls for an impartial probe into the incident and immediate release of Bhai Tejinderpal Singh

 

 

 

 

 

 

 

 

 

 

 

 

 

 

 

 

Amritsar, October 5: The Jathedar of Sri Akal Takht Sahib, Giani Kuldip Singh Gargajj, said that the action taken by Rajasthan Police inside Gurdwara Baba Deep Singh Ji in Sri Ganganagar, Rajasthan, has hurt the sanctity and dignity of the Gurdwara Sahib and Sikh sentiments.
He said that according to the information received, police personnel damaged food supplies in the Gurdwara Sahib’s langar, vandalised property within the Gurdwara premises and tore posters carrying photographs of Qaumi Shaheed Sant Giani Jarnail Singh Khalsa Bhindranwale and other Shaheed Sikhs. The police have also arrested local Sikh leader S. Tejinderpal Singh.

 

 

 

 

 

 

 

 

 

 

Jathedar Giani Kuldip Singh Gargajj termed the incident highly condemnable and said strict action should be taken against the police officials responsible. He said that if the police had any issue, it should have acted in accordance with Sikh religious protocol and through lawful procedures, rather than entering a Sikh religious place and carrying out such vandalism.

 

 

 

 

 

 

 

 

 

 

 

He asked the Rajasthan chief minister to order an impartial inquiry into the arrest of Bhai Tejinderpal Singh and the entire incident inside the Gurdwara Sahib, and to take action against the police officials responsible for the vandalism inside Gurdwara premises. He said Sikhs would not tolerate injustice against any Sikh leader and said that the government immediately release Bhai Tejinderpal Singh.

 

 

 

 

 

 

 

 

 

 

 

 

 

 

Jathedar Giani Kuldip Singh Gargajj further said that a Sikh delegation led by Takht Sri Damdama Sahib Jathedar Giani Tek Singh visited Sri Ganganagar and inspected the site of the incident. The delegation found that the Rajasthan Police carried out a highly objectionable action, he said.