Breaking News

Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਤੇ ਸਿੱਖਾਂ ਨੇ ਦਿੱਤੀਆਂ ਹਨ, ਪਰ ਅੱਜ ਉਸੇ ਕੌਮ ਨੂੰ ਦੇਸ਼ ਦੀ ਸੁਰੱਖਿਆ ਦੇ ਨਾਮ ’ਤੇ ਸ਼ੱਕ ਦੇ ਘੇਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮਿਲ ਕੇ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਦੋ ਮੁੱਖ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ ਗਈਆਂ:
1. ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਕਥਿਤ ਸੁਰੱਖਿਆ ਖਤਰਿਆਂ ਦਾ ਬਹਾਨਾ ਬਣਾ ਕੇ ਕੀਤੀ ਜਾ ਰਹੀ ਬੇਲੋੜੀ ਦੇਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨਿਰਪੱਖ ਢੰਗ ਨਾਲ ਮੁਕੰਮਲ ਕੀਤੀ ਜਾਵੇ।
2. ਪੰਜਾਬ ਵਿੱਚ ਸਰਕਾਰੀ ਕੋਠੀਆਂ ਅਤੇ ਅਸਾਸਿਆਂ ’ਤੇ ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ਵੱਲੋਂ ਕੀਤੇ ਜਾ ਰਹੇ ਕਬਜ਼ਿਆਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਕਰਕੇ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।
ਅਸੀਂ ਆਸ ਕਰਦੇ ਹਾਂ ਕਿ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਤੁਰੰਤ ਧਿਆਨ ਦੇਣਗੇ ਅਤੇ ਨਿਆਂਪਾਲਿਕਾ ਤੇ ਸੰਵਿਧਾਨਕ ਦਾਇਰੇ ਵਿੱਚ ਰਹਿੰਦਿਆਂ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।- Manpreet Singh Ayali

ਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ
ਸੌਂਪਿਆ ਮੰਗ ਪੱਤਰ; ਸਾਡੀ ਲੋਕਪ੍ਰਿਅਤਾ ਤੋਂ ਘਬਰਾ ਕੇ ਭਾਜਪਾ ਤੇ ਹੋਰ ਧਿਰਾਂ ਰਚ ਰਹੀਆਂ ਹਨ ਸਾਜ਼ਿਸ਼: ਇਆਲੀ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ।

ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਕਾਤ ਮਗਰੋਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦੇ ਹਵਾਲੇ ਨਾਲ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਬਾਕੀ ਪਾਰਟੀਆਂ ਚੋਣ ਮੈਦਾਨ ਵਿੱਚ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਆਪਣੇ ਆਪ ਨੂੰ ਖ਼ਤਰਾ ਸਮਝਦੀਆਂ ਹਨ, ਜਿਸ ਕਰਕੇ ਇਹਨਾਂ ਧਿਰਾਂ ਦਾ ਪਾਰਟੀ ਦੀ ਰਜਿਸਟ੍ਰੇਸ਼ਨ ਰੁਕਵਾਉਣ ਪਿੱਛੇ ਹੱਥ ਹੈ।