ED Summons Punjab CM’s Relative Amardeep Singh Grewal for October 9 Over Alleged ₹5 Crore Bribe Demand
ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਮੁੱਖ ਮੰਤਰੀ ਦਾ ਸਾਂਢੂ ਅਮਰਦੀਪ ਗਰੇਵਾਲ ਤਲਬ
ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ।
ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ। ਅੱਜ ਇਸੇ ਦੌਰਾਨ ਸੀ ਬੀ ਆਈ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਦੇ ਟਿਕਾਣਿਆਂ ’ਤੇ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਈ ਡੀ ਦੇ ਅਧਿਕਾਰਤ ਸੂਤਰਾਂ ਅਨੁਸਾਰ ਅਮਰਦੀਪ ਸਿੰਘ ਗਰੇਵਾਲ ਨੂੰ 9 ਅਕਤੂਬਰ ਨੂੰ ਪੁੱਛਗਿੱਛ ਲਈ ਦਿੱਲੀ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਈ ਡੀ ਨੇ ਗਰੇਵਾਲ ਨੂੰ 7 ਅਕਤੂਬਰ ਲਈ ਤਲਬ ਕੀਤਾ ਸੀ ਪ੍ਰੰਤੂ ਉਸ ਨੇ ਈ ਡੀ ਤੋਂ ਸਮਾਂ ਵਧਾਏ ਜਾਣ ਦੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ’ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਹੋਏ ਹਨ। ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ। ਜਿਸ ਮਾਮਲੇ ’ਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ’ਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ।

ਈ ਡੀ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਮਾਮਲੇ ਦੇ ਸਬੰਧ ’ਚ ਅਮਰਦੀਪ ਸਿੰਘ ਗਰੇਵਾਲ ਦੀ ਤਲਬੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ’ਚ ਜਬਰ ਜਨਾਹ ਦੇ ਦਰਜ ਇੱਕ ਮਾਮਲੇ ਨਾਲ ਇਹ ਰਿਸ਼ਵਤਖ਼ੋਰੀ ਦਾ ਵਿਵਾਦ ਜੁੜਿਆ ਸੀ। ਇਸ ਵਿਵਾਦ ’ਚ ਅਮਰਦੀਪ ਸਿੰਘ ਗਰੇਵਾਲ ’ਤੇ ਮਾਮਲੇ ਨੂੰ ਨਿਪਟਾਉਣ ਲਈ ਕਥਿਤ ਪੰਜ ਕਰੋੜ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲਾਏ ਗਏ ਸਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਦੀ ਪਤਨੀ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ। ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ। ਇਸੇ ਤਰ੍ਹਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨਾਲ ਸਬੰਧਿਤ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਤੇ ਡੀ.ਜੀ.ਪੀ. ਤੋਂ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਤਲਬ ਕੀਤੀ ਸੀ
ED Summons Punjab CM’s Relative Amardeep Singh Grewal for October 9 Over Alleged ₹5 Crore Bribe Demand
ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਮੁੱਖ ਮੰਤਰੀ ਦਾ ਸਾਂਢੂ ਅਮਰਦੀਪ ਗਰੇਵਾਲ ਤਲਬ
Disclaimer: This post reports allegations and statements attributed to the relevant individuals and sources. These represent their claims or views, which this page does not endorse. Dr Gurpreet Kaur Mann has denied the allegations. A summons for questioning does not establish guilt; no allegation should be treated as a proven fact.
#PunjabNews #AmardeepSinghGrewal #BhagwantMann #GurpreetKaurMann #EnforcementDirectorate #EDSummons #PunjabPolitics #PunjabGovernment #ChandigarhNews #PunjabSpectrum
Copyright Disclaimer: Rights to any third-party photographs, videos or quoted material remain with their respective owners. Such material is used for news reporting and commentary, subject to applicable copyright law. No ownership is claimed over third-party content.
Punjab Spectrum