Akali Dal Waris Punjab De
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ
======================
ਇਕਬਾਲ ਸਿੰਘ ਝੂੰਦਾ ਚੇਅਰਮੈਨ ਅਤੇ ਸ. ਬਲਦੀਪ ਸਿੰਘ ਕਨਵੀਨਰ ਨਿਯੁਕਤ

======================
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਪਾਰਟੀ ਦੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ। ਪਾਰਟੀ ਮੁਤਾਬਕ ਕਮੇਟੀ ਦਾ ਉਦੇਸ਼ ਪੰਜਾਬ ਨੂੰ ਦਰਪੇਸ਼ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਪੰਥਕ ਮਸਲਿਆਂ ਦੀ ਪਛਾਣ ਕਰਨਾ, ਵੱਖ-ਵੱਖ ਵਰਗਾਂ ਨਾਲ ਸੰਵਾਦ ਰਚਾਉਣਾ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪਾਰਟੀ ਦਾ ਭਵਿੱਖੀ ਏਜੰਡਾ ਤਿਆਰ ਕਰਨਾ ਹੈ।

ਪਾਰਟੀ ਵੱਲੋਂ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਬਲਦੀਪ ਸਿੰਘ, ਸੇਵਾਮੁਕਤ ਰੈਵਨਿਊ ਅਧਿਕਾਰੀ, ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਹ ਆਰਥਿਕ ਮਾਮਲਿਆਂ ਦੇ ਮਾਹਿਰ ਹਨ ਅਤੇ ਪੰਜਾਬ ਦੇ ਖ਼ਜ਼ਾਨਾ ਵਿਭਾਗ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ।
ਗੰਗਵੀਰ ਰਾਠੌਰ ਨੂੰ ਸਕੱਤਰ-ਮੈਂਬਰ ਬਣਾਇਆ ਗਿਆ ਹੈ।
ਕਮੇਟੀ ਵਿੱਚ ਡਾ. ਸੁਖਪ੍ਰੀਤ ਸਿੰਘ ਉਦੋਂਕੇ, ਸਾਬਕਾ ਅਧਿਆਪਕ ਅਤੇ ਮੁਲਾਜ਼ਮ ਆਗੂ ਜਸਵਿੰਦਰ ਸਿੰਘ ਜਹਾਂਗੀਰ, ਪੰਜਾਬ ਦੇ ਮਸਲਿਆਂ ਬਾਰੇ ਲੇਖਣੀ ਕਰਨ ਵਾਲੇ ਪ੍ਰੋ. ਗੁਰਮੀਤ ਸਿੰਘ ਧਨੋਆ ਅਤੇ ਚਿੰਤਕ ਗੁਰਪ੍ਰੀਤ ਸਿੰਘ ਮੰਡਿਆਣੀ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸੇਵਾਮੁਕਤ ਏਡੀਸੀ ਅਰਵਿੰਦਰ ਪਾਲ ਸਿੰਘ, ਨਿਊਰੋਸਰਜਨ ਅਤੇ ਲੋਕ ਜਾਗਰੂਕਤਾ ਫਾਊਂਡੇਸ਼ਨ ਦੇ ਸੰਚਾਲਕ ਡਾ. ਦਿਪੇਸ਼ ਬੱਤਰਾ, ਸਰਦਾਰ ਕਰਮਜੀਤ ਸਿੰਘ, ਐਡਵੋਕੇਟ ਸਰਬਜੀਤ ਸਿੰਘ ਅਤੇ ਨਹਿਰੀ ਵਿਭਾਗ ਤੋਂ ਸੇਵਾਮੁਕਤ ਸਿੰਚਾਈ ਮਾਹਿਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ ਵੀ ਕਮੇਟੀ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ।
ਬੀਬੀ ਹਰਪ੍ਰੀਤ ਕੌਰ ਫਿਲੌਰ, ਮੁਖੀ ਇਸਤਰੀ ਵਿੰਗ, ਔਰਤਾਂ ਨਾਲ ਸਬੰਧਤ ਮਸਲਿਆਂ ’ਤੇ ਕੰਮ ਕਰਨਗੇ। ਐਡਵੋਕੇਟ ਗੁਰਦੀਪ ਸਿੰਘ, ਜੋ ਲੈਂਡ ਪੂਲਿੰਗ ਨੀਤੀ ਵਿਰੁੱਧ ਲਾਮਬੰਦੀ ਕਰਦੇ ਰਹੇ ਹਨ ਅਤੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕਰ ਚੁੱਕੇ ਹਨ, ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਸਾਹਿਤਕਾਰ ਅਤੇ ਕਵੀ ਹਰਪ੍ਰੀਤ ਸਿੰਘ ਬਾਬਾ ਬੇਲੀ ਵੀ ਸ਼ਾਮਲ ਕੀਤੇ ਗਏ ਹਨ।
Kamaldeep Singh Brar
Punjab Spectrum
You must be logged in to post a comment.