Breaking News

Maluka Statement: ਵਿਵਾਦਤ ਬਿਆਨ ਤੋਂ ਬਾਅਦ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਵੱਲੋਂ ਨੋਟਿਸ

Maluka Statement: ਵਿਵਾਦਤ ਬਿਆਨ ਤੋਂ ਬਾਅਦ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਵੱਲੋਂ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਦਿੱਤੇ ਗਏ ਇੱਕ ਕਥਿਤ ਵਿਵਾਦਿਤ ਬਿਆਨ ‘ਤੇ ਸੂ-ਮੋਟੋ (ਖ਼ੁਦ ਨੋਟਿਸ) ਨੋਟਿਸ ਲਿਆ ਹੈ। ਮਲੂਕਾ ਨੇ ਇੱਕ ਨਿੱਜੀ ਨਿਊਜ਼ ਚੈਨਲ ਦੇ ਪੱਤਰਕਾਰ…

 

 

 

 

 

 

 

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਦਿੱਤੇ ਗਏ ਇੱਕ ਕਥਿਤ ਵਿਵਾਦਿਤ ਬਿਆਨ ‘ਤੇ ਸੂ-ਮੋਟੋ (ਖ਼ੁਦ ਨੋਟਿਸ) ਨੋਟਿਸ ਲਿਆ ਹੈ।

ਮਲੂਕਾ ਨੇ ਇੱਕ ਨਿੱਜੀ ਨਿਊਜ਼ ਚੈਨਲ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਇਕ ਵਿਵਾਦਿਤ ਬਿਆਨ ਦਿੱਤਾ ਸੀ। ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸੰਮਨ ਸਾਂਝਾ ਕੀਤਾ।

 

 

 

 

 

 

 

 

 

 

 

 

 

 

 

 

 

 

 

 

 

 

 

ਸੰਮਨ ਵਿੱਚ ਲਿਖਿਆ ਹੈ, “ਕਮਿਸ਼ਨ ਨੂੰ ਇੱਕ ਵੀਡੀਓ ਬਾਰੇ ਜਾਣਕਾਰੀ ਮਿਲੀ ਹੈ ਜਿਸ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਔਰਤਾਂ ਪ੍ਰਤੀ ਇਤਰਾਜ਼ਯੋਗ, ਅਪਮਾਨਜਨਕ ਅਤੇ ਅਣਉਚਿਤ ਭਾਸ਼ਾ ਦੀ ਵਰਤੋਂ ਕੀਤੀ ਹੈ। ਵੀਡੀਓ ਵਿੱਚ ਵਰਤੀ ਗਈ ਅਜਿਹੀ ਭਾਸ਼ਾ ਔਰਤਾਂ ਦੇ ਸਨਮਾਨ ਅਤੇ ਸਮਾਜਿਕ ਸਥਿਤੀ ਨੂੰ ਠੇਸ ਪਹੁੰਚਾਉਣ ਵਾਲੀ ਹੈ। ਅਜਿਹੀ ਭਾਸ਼ਾ ਨਾ ਸਿਰਫ਼ ਔਰਤਾਂ ਪ੍ਰਤੀ ਅਪਮਾਨਜਨਕ ਰਵੱਈਏ ਨੂੰ ਉਤਸ਼ਾਹਿਤ ਕਰ ਸਕਦੀ ਹੈ ਬਲਕਿ ਸਮਾਜ ਵਿੱਚ ਔਰਤਾਂ ਪ੍ਰਤੀ ਸਤਿਕਾਰ ਅਤੇ ਬਰਾਬਰੀ ਦੀ ਭਾਵਨਾ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।”

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਡੀਜੀਪੀ ਨੂੰ ਸੰਬੋਧਿਤ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ “ਇਸ ਲਈ, ਔਰਤਾਂ ਦੇ ਸਨਮਾਨ ਦੀ ਰਾਖੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਕਮਿਸ਼ਨ ਨੇ ‘ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001’ ਤਹਿਤ ਸੂ-ਮੋਟੋ ਨੋਟਿਸ ਲੈਂਦੇ ਹੋਏ, ਪ੍ਰਾਪਤ ਵੀਡੀਓ ਤੁਹਾਨੂੰ ਭੇਜ ਕੇ ਲਿਖਿਆ ਹੈ ਕਿ ਇਸ ਵੀਡੀਓ ਦੇ ਸਬੰਧ ਵਿੱਚ ਸੁਪਰਡੈਂਟ ਆਫ਼ ਪੁਲੀਸ (ਐੱਸ.ਪੀ.) ਰੈਂਕ ਦੇ ਅਧਿਕਾਰੀ ਤੋਂ ਮਾਮਲੇ ਦੀ ਜਾਂਚ/ਪੜਤਾਲ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ 23.10.2026 ਤੱਕ ਕਮਿਸ਼ਨ ਦੀ ਈਮੇਲ ਰਾਹੀਂ ਭੇਜੀ ਜਾਵੇ।”

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਸੰਮਨ ਵਿੱਚ ਲਿਖਿਆ ਹੈ ਕਿ ਕਮਿਸ਼ਨ ਨੇ ਸਬੰਧਤ ਅਧਿਕਾਰੀ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਸਥਿਤੀ ਰਿਪੋਰਟ ਸੌਂਪਣ ਅਤੇ 23 ਅਕਤੂਬਰ ਨੂੰ ਸਵੇਰੇ 11 ਵਜੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਕਮਿਸ਼ਨ ਅੱਗੇ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।