Tiger Shroff firing: ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਅਨਿਲ ਪੰਡਿਤ ਦੇ ਇਸ਼ਾਰੇ ‘ਤੇ ਹੋਇਆ ਹਮਲਾ; 5 ਹੋਰ ਗ੍ਰਿਫ਼ਤਾਰ: ਮੁੰਬਈ ਪੁਲੀਸ
ਰਾਜਸਥਾਨ ਤੋਂ ਫੜੇ ਗਏ ਤਿੰਨ ਮੁੱਖ ਮੁਲਜ਼ਮ 31 ਅਕਤੂਬਰ ਤੱਕ ਪੁਲੀਸ ਰਿਮਾਂਡ ‘ਤੇ ਭੇਜੇ
ਮੁੰਬਈ ਪੁਲੀਸ ਨੇ ਬੁੱਧਵਾਰ ਨੂੰ ਅਦਾਲਤ ਵਿੱਚ ਦੱਸਿਆ ਕਿ ਅਦਾਕਾਰ ਟਾਈਗਰ ਸ਼ਰਾਫ ‘ਤੇ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਅਨਿਲ ਪੰਡਿਤ ਦੇ ਇਸ਼ਾਰੇ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੇ ਨਾਲ ਹੀ 5 ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਅਤੇ ਹੋਰ ਪਹਿਲੂਆਂ ਨੂੰ ਸੁਲਝਾਉਣ ਲਈ ਜਾਂਚ ਦਾ ਦਾਇਰਾ ਵਧਾ ਦਿੱਤਾ ਗਿਆ ਹੈ।
ਹੁਣ ਤੱਕ ਫੜੇ ਗਏ ਅੱਠ ਵਿਅਕਤੀਆਂ ਵਿੱਚੋਂ, ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਬਾਰੀ ਕਰਨ ਵਿੱਚ ਕਥਿਤ ਤੌਰ ‘ਤੇ ਸ਼ਾਮਲ ਤਿੰਨ ਮੁੱਖ ਮੁਲਜ਼ਮਾਂ ਨੂੰ ਬੁੱਧਵਾਰ ਸਵੇਰੇ ਰਾਜਸਥਾਨ ਦੇ ਕੋਟਾ ਤੋਂ ਮੁੰਬਈ ਲਿਆਂਦਾ ਗਿਆ ਅਤੇ 31 ਅਕਤੂਬਰ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਜਾਂਚਕਰਤਾਵਾਂ ਨੇ ਅਦਾਲਤ ਨੂੰ ਦੱਸਿਆ ਕਿ ਇਹ ਹਮਲਾ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਅਨਿਲ ਪੰਡਿਤ ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਹੋਰ ਜਾਂਚ ਦੀ ਲੋੜ ਹੈ।
ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਪੁਲੀਸ ਦੀ ਕਰਾਈਮ ਬਰਾਂਚ ਨੇ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਰੇਹਾਨ ਉਰਫ ਸੁੱਕਾ, ਮੂਲ ਰੂਪ ਵਿੱਚ ਬਿਹਾਰ ਦੇ ਬੇਗੂਸਰਾਏ ਦੇ ਰਹਿਣ ਵਾਲੇ (ਅਤੇ ਹੁਣ ਮੁੰਬਈ ਰਹਿ ਰਹੇ) ਰਿਤਿਕ ਕੁਰਮੀ ਉਰਫ ਰੋਸ਼ਨ ਅਤੇ ਹਰਿਆਣਾ ਦੇ ਫੂਲ ਸਿੰਘ ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਤੇ ਡੂੰਘਾਈ ਨਾਲ ਜਾਂਚ ਲਈ ਉਨ੍ਹਾਂ ਦੀ 14 ਦਿਨਾਂ ਦੀ ਹਿਰਾਸਤ ਮੰਗੀ।
ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਬਰਾਮਦ ਕਰਨੇ ਹਨ ਅਤੇ ਮੁਲਜ਼ਮਾਂ ਨੇ ਦੋ ਮੋਬਾਈਲ ਫੋਨ ਵੀ ਨਸ਼ਟ ਕਰ ਦਿੱਤੇ ਹਨ। ਪੁਲੀਸ ਨੇ ਕਿਹਾ ਕਿ ਘਟਨਾ ਪਿੱਛੇ ਸਾਜ਼ਿਸ਼ ਅਤੇ ਮਕਸਦ ਦਾ ਪਤਾ ਲਗਾਉਣ ਲਈ ਹਿਰਾਸਤ ਦੀ ਲੋੜ ਹੈ। ਇਸ ਤੋਂ ਇਲਾਵਾ, ਕਾਲ ਡਿਟੇਲ ਰਿਕਾਰਡ ਸਮੇਤ ਹੋਰ ਇਲੈਕਟ੍ਰਾਨਿਕ ਸਬੂਤ ਵੀ ਇਕੱਠੇ ਕਰਨੇ ਹਨ।
ਪੁਲੀਸ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਨੂੰ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟਰੈਕ ਕਰਨ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਅਜਿੰਕਿਆ ਮਿਰਗਲ ਅਤੇ ਸਤਿਆਬਰਤ ਜੋਸ਼ੀ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਹਥਿਆਰਾਂ ਦੀ ਬਰਾਮਦਗੀ ਲਈ ਹਿਰਾਸਤ ਦੀ ਲੋੜ ਨਹੀਂ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਟਰਾਂਜ਼ਿਟ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ 31 ਅਕਤੂਬਰ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਨੂੰ ਜੁਹੂ ਇਲਾਕੇ ਵਿੱਚ ਦੋ ਹਮਲਾਵਰਾਂ ਵੱਲੋਂ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਤੋਂ ਬਾਅਦ ਉਹ ਵਾਲ-ਵਾਲ ਬਚ ਗਏ ਸਨ। ਉਨ੍ਹਾਂ ਦਾ ਡਰਾਈਵਰ ਅਤੇ ਕੋਲ ਖੜ੍ਹਾ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ। ਸ਼ੂਟਰਾਂ ਵੱਲੋਂ ਵਰਤਿਆ ਗਿਆ ਮੋਟਰਸਾਈਕਲ ਅੰਧੇਰੀ ਵਿੱਚ ਲਾਵਾਰਿਸ ਹਾਲਤ ਵਿੱਚ ਮਿਲਿਆ ਸੀ ਅਤੇ ਤਿੰਨ ਮੁਲਜ਼ਮਾਂ ਨੂੰ ਅਗਲੇ ਦਿਨ ਕੋਟਾ ਵਿੱਚ ਇੱਕ ਰੇਲਗੱਡੀ ਵਿੱਚੋਂ ਫੜ ਲਿਆ ਗਿਆ ਸੀ।
ਇਸ ਦੌਰਾਨ, ਡਿਪਟੀ ਕਮਿਸ਼ਨਰ ਆਫ ਪੁਲੀਸ (DCP) ਰਾਜ ਤਿਲਕ ਰੋਸ਼ਨ ਨੇ ਦੱਸਿਆ ਕਿ ਦੋ ਔਰਤਾਂ ਸਮੇਤ ਪੰਜ ਹੋਰ ਵਿਅਕਤੀਆਂ ਨੂੰ ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਕਨੀਕੀ ਵਿਸ਼ਲੇਸ਼ਣ ਅਤੇ ਲਗਾਤਾਰ ਪੁੱਛਗਿੱਛ ਨੇ ਕਰਾਈਮ ਬਰਾਂਚ ਨੂੰ ਗੋਲੀਬਾਰੀ ਵਿੱਚ ਵਰਤੇ ਗਏ ਹਥਿਆਰਾਂ ਦੀ ਖਰੀਦ ਅਤੇ ਸਪਲਾਈ ਕਰਨ ਵਾਲੇ ਵੱਡੇ ਸਿੰਡੀਕੇਟ (ਗਿਰੋਹ) ਤੱਕ ਪਹੁੰਚਾਇਆ ਹੈ।
ਡੀ ਸੀ ਪੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਖਤਾ ਖੁਫੀਆ ਜਾਣਕਾਰੀ ਅਤੇ ਦਿੱਲੀ ਤੇ ਹਰਿਆਣਾ ਪੁਲੀਸ ਦੀ ਮਦਦ ਨਾਲ ਇੱਕੋ ਸਮੇਂ ਕਈ ਛਾਪੇਮਾਰੀਆਂ ਕੀਤੀਆਂ ਗਈਆਂ ਸਨ। ਦਿੱਲੀ ਪੁਲੀਸ ਨੇ ਫੜੇ ਗਏ ਚਾਰ ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਵਸਨੀਕ ਕੁਨਾਲ (21) ਤੇ ਸੁਮਿਤ (19) ਅਤੇ ਉੱਤਰ ਪ੍ਰਦੇਸ਼ ਦੀਆਂ ਰਾਧਾ (23) ਤੇ ਬਬੀਤਾ (23) ਵਜੋਂ ਕੀਤੀ ਹੈ।
ਦਿੱਲੀ ਪੁਲੀਸ ਮੁਤਾਬਕ, ਕੁਨਾਲ ਨੇ ਪਾਣੀਪਤ ਦੇ ਰਹਿਣ ਵਾਲੇ ਅਤੇ ਅਮਰੀਕਾ ਵਿੱਚ
Punjab Spectrum