Breaking News

SSF ਦੇ ਮੁਲਾਜ਼ਮਾਂ ਖ਼ਿਲਾਫ਼ ਕਥਿਤ ਵਸੂਲੀ ਦੇ ਗੰਭੀਰ ਦੋਸ਼, ਚੈਕਿੰਗ ਦੇ ਨਾਂ ’ਤੇ ਨੌਜਵਾਨਾਂ ਨੂੰ ਡਰਾ ਕੇ ਪੈਸੇ ਵਸੂਲਣ ਦਾ ਇਲਜ਼ਾਮ

SSF ਦੇ ਮੁਲਾਜ਼ਮਾਂ ਖ਼ਿਲਾਫ਼ ਕਥਿਤ ਵਸੂਲੀ ਦੇ ਗੰਭੀਰ ਦੋਸ਼, ਚੈਕਿੰਗ ਦੇ ਨਾਂ ’ਤੇ ਨੌਜਵਾਨਾਂ ਨੂੰ ਡਰਾ ਕੇ ਪੈਸੇ ਵਸੂਲਣ ਦਾ ਇਲਜ਼ਾਮ

ਪਟਿਆਲਾ: SSF ਦੇ ਮੁਲਾਜ਼ਮਾਂ ਖ਼ਿਲਾਫ਼ ਕਥਿਤ ਵਸੂਲੀ ਦੇ ਗੰਭੀਰ ਦੋਸ਼, ਚੈਕਿੰਗ ਦੇ ਨਾਂ ’ਤੇ ਨੌਜਵਾਨਾਂ ਨੂੰ ਡਰਾ ਕੇ ਪੈਸੇ ਵਸੂਲਣ ਦਾ ਇਲਜ਼ਾਮ

 

 

 

 

 

ASI ਕਰਨੈਲ ਸਿੰਘ ਅਤੇ ASI ਗੁਰਪ੍ਰੀਤ ਸਿੰਘ ਗ੍ਰਿਫ਼ਤਾਰ, ASI ਬਲਿਹਾਰ ਸਿੰਘ ਵੀ ਮਾਮਲੇ ’ਚ ਨਾਮਜ਼ਦ

 

 

 

ਪਟਿਆਲਾ: ਪਟਿਆਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਚੈਕਿੰਗ ਦੇ ਨਾਂ ’ਤੇ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ਾਂ ਵਿੱਚ ਸੜਕ ਸੁਰੱਖਿਆ ਫੋਰਸ, ਯਾਨੀ ਐੱਸ.ਐੱਸ.ਐੱਫ. ਦੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

 

 

 

 

 

 

ਮਿਲੀ ਜਾਣਕਾਰੀ ਅਨੁਸਾਰ, ਪਟਿਆਲਾ ਜ਼ਿਲ੍ਹੇ ਦੇ ਪਸਿਆਣਾ ਥਾਣਾ ਖੇਤਰ ਵਿੱਚ ਸੂਲਰ ਤੋਂ ਮੈਣ ਰੋਡ ’ਤੇ ਸਥਿਤ ਪਿੰਡ ਸ਼ੇਰ ਮਾਜਰਾ ਪੁਲ ਦੇ ਨੇੜੇ ਇਹ ਮਾਮਲਾ ਸਾਹਮਣੇ ਆਇਆ। ਦੋਸ਼ ਹੈ ਕਿ ਮੁਲਜ਼ਮ ਗੱਡੀਆਂ ਵਿੱਚ ਬੈਠੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ, ਉਨ੍ਹਾਂ ਦੀਆਂ ਵੀਡੀਓਜ਼ ਬਣਾਉਂਦੇ ਸਨ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਦੇ ਸਨ।

 

 

 

 

 

 

ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਐੱਸ.ਐੱਸ.ਐੱਫ. ਦੇ ਸਹਾਇਕ ਸਬ-ਇੰਸਪੈਕਟਰ ਕਰਨੈਲ ਸਿੰਘ ਅਤੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਏ.ਐੱਸ.ਆਈ. ਬਲਿਹਾਰ ਸਿੰਘ ਨੂੰ ਵੀ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ।

ਜਾਂਚ ਦੌਰਾਨ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਵਿੱਚੋਂ ਲਗਭਗ 90 ਵੱਖ-ਵੱਖ ਵੀਡੀਓਜ਼ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਵੀਡੀਓਜ਼ ਦੀ ਵਰਤੋਂ ਲੋਕਾਂ ਨੂੰ ਡਰਾਉਣ ਅਤੇ ਬਲੈਕਮੇਲ ਕਰਨ ਲਈ ਕੀਤੀ ਜਾਂਦੀ ਸੀ।

ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਕਥਿਤ ਵਸੂਲੀ ਦੇ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

 

 

 

 

 

 

ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਿਹੜੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਲੋਕਾਂ ਦੀ ਸੁਰੱਖਿਆ ਕਰਨਾ ਹੈ, ਜੇਕਰ ਉਨ੍ਹਾਂ ’ਤੇ ਹੀ ਲੋਕਾਂ ਨੂੰ ਡਰਾ-ਧਮਕਾ ਕੇ ਵਸੂਲੀ ਕਰਨ ਦੇ ਦੋਸ਼ ਲੱਗਣ, ਤਾਂ ਆਮ ਲੋਕ ਇਨਸਾਫ਼ ਦੀ ਉਮੀਦ ਕਿਸ ਤੋਂ ਕਰਨ?

ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆਵੇਗੀ।