Mansa ਮਾਨਸਾ ਮੋਰਚੇ ‘ਚ ਗਰਮ ਹੋ ਗਿਆ ਮਾਹੌਲ, ਪੁਲਿਸ ਦੀ ਵੈਨ ਨੂੰ ਪ੍ਰਦਸ਼ਨਕਾਰੀਆਂ ਨੇ ਰੋਕਿਆ, ਭੜਕੇ ਲੋਕਾਂ ਨੇ ਦੇਖੋ ਆਹ ਕੀ ਕਰ ‘ਤਾ
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕਈ ਆਗੂ ਘਰਾਂ ’ਚ ਨਜ਼ਰਬੰਦ
ਮਾਨਸਾ ਮੋਰਚੇ ‘ਚ ਸ਼ਮੂਲੀਅਤ ਤੋਂ ਰੋਕਣ ਲਈ ਪੰਜਾਬ ਪੁਲੀਸ ਦੀ ਕਾਰਵਾਈ
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਮੋਰਚੇ ਦੌਰਾਨ ਲੱਖਾ ਸਿਧਾਣਾ ਅਤੇ ਹੋਰਨਾਂ ਨੂੰ ਪੰਜਾਬ ਪੁਲੀਸ ਵੱਲੋਂ ਜਬਰੀ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸਮੂਹ ਵਰਕਰਾਂ ਨੇ ਮਾਨਸਾ ਮੋਰਚੇ ਵਿੱਚ ਸ਼ਮੂਲੀਅਤ ਕਰਨੀ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਜਥੇਬੰਦੀ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਇਸੇ ਤਹਿਤ ਸਵੇਰੇ ਕਰੀਬ 5:30 ਵਜੇ ਅੰਮ੍ਰਿਤਸਰ ਵਿਖੇ ਰਹਿੰਦੇ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੂੰ ਪੰਜਾਬ ਪੁਲੀਸ ਵੱਲੋਂ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਇਸ ਕਾਰਵਾਈ ਦਾ ਵਿਰੋਧ ਕਰਦਿਆਂ ਭਾਈ ਪੱਧਰੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਤੰਤਰ ਵਿੱਚ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਉੱਠ ਰਹੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Punjab Spectrum