Breaking News

Mansa Clash: ਭੰਮੇ ਕਲਾਂ ’ਚ ਲਾਸ਼ ਖੋਹਣ ਨੂੰ ਲੈ ਕੇ ਹੋਏ ਟਕਰਾਅ ਮਾਮਲੇ ’ਚ ਪੁਲੀਸ ਨੇ 40 ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ

Mansa Clash: ਭੰਮੇ ਕਲਾਂ ’ਚ ਲਾਸ਼ ਖੋਹਣ ਨੂੰ ਲੈ ਕੇ ਹੋਏ ਟਕਰਾਅ ਮਾਮਲੇ ’ਚ ਪੁਲੀਸ ਨੇ 40 ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਦਿਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਵਿੱਚ ਪੁਲੀਸਨੇ ਕਾਰਵਾਈ ਕਰਦਿਆਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਦਿਲਜੀਤ ਸਿੰਘ ਦੀ ਮੌਤ ਨੂੰ ਉਸ ਦੇ ਪਰਿਵਾਰ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੱਸਿਆ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਪਿਛਲੇ ਦਿਨੀਂ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਸੀ, ਜਦੋਂ ਮ੍ਰਿਤਕ ਦੀ ਲਾਸ਼ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਨੂੰ ਲੈ ਕੇ ਪੁਲੀਸਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਗਿਆ। ਇਸ ਘਟਨਾ ਦੌਰਾਨ ਕਈ ਪੁਲੀਸਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ।

ਹੁਣ ਪੁਲੀਸ ਵੱਲੋਂ ਇਸ ਮਾਮਲੇ ਵਿੱਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।

ਪੁਲੀਸ ਵੱਲੋਂ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਅੱਜ ਕੁਝ ਵਿਅਕਤੀਆਂ ਦੇ ਨਾਂ ਸਾਹਮਣੇ ਆਉਣ ਅਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਪਾਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਸਬੰਧੀ ਪੁਲੀਸਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।