BREAKING: Mansa Morcha and Parvinder Jhota Case Updates
ਮੋਰਚੇ ਦੀ ਸਟੇਜ ਤੋਂ ਵੱਡਾ ਐਲਾਨ! Lakha Sidhana ਤੇ Mohanjit Singh Sheron ਦੇ ਰਿਹਾਈ ਆਰਡਰ ਦਿਖਾਏ, Nabha Jail ਲਈ ਰਵਾਨਾ ਹੋਏ ਵਕੀਲ
ਲੱਖਾ ਸਿਧਾਣਾ ਤੇ ਬਾਕੀ ਨੌਜਵਾਨਾਂ ‘ਤੇ ਪਏ 307 ਦੇ ਪਰਚੇ ਹੋਏ ਰੱਦ
Adv ਮਨਪ੍ਰੀਤ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ…
BREAKING: ਪਰਵਿੰਦਰ ਝੋਟੇ ਦੀ ਦੇ.ਹ ਪੋਸਟਮਾਰਟਮ ਲਈ ਲਿਜਾਈ ਜਾ ਰਹੀ PGI ,ਮਾਨਸਾ ਹਸਪਤਾਲ ਪਹੁੰਚੀ ਐਮਬੂਲੈਂਸ,ਦੇਖੋ Exclusive ਤਸਵੀਰਾਂ
Lakha Sidhana Release: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ
Mansa: ਸੁਰੱਖਿਆ ਪ੍ਰਬੰਧਾਂ ਹੇਠ ਦਲਜੀਤ ਸਿੰਘ ਦਾ ਪਿੰਡ ਵਿੱਚ ਹੋਇਆ ਸਸਕਾਰ
ਹਾਈ ਕੋਰਟ ਦੇ ਆਦੇਸ਼ਾਂ ’ਤੇ ਪੀ ਜੀ ਆਈ ਹੋਇਆ ਪੋਸਟਮਾਰਟਮ; ਪਰਿਵਾਰ ਨੇ ਸਰਕਾਰ ਤੋਂ ਨਸ਼ੇ ਨੂੰ ਨੱਥ ਪਾਉਣ ਦੀ ਕੀਤੀ ਮੰਗ
ਮਾਨਸਾ ਦੀ ਅਦਾਲਤ ਨੇ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੇ ਨਿਰਦੇਸ਼; ਦੋਵਾਂ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ; ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੀ ਵੱਡੀ ਜਿੱਤ; ਸਰਕਾਰ ਤੇ ਸੰਘਰਸ਼ ਕਮੇਟੀ ਵਿਚਾਲੇ ਸਮਝੌਤੇ ਤੋਂ ਬਾਅਦ ਅਦਾਲਤ ਦੀ ਕਾਰਵਾਈ
Lakha Sidhana Release: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਮਾਨਸਾ ਦੀ ਅਦਾਲਤ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਅਦਾਲਤ ਨੇ ਨਵੀਂ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਵਾਈ ਨੂੰ ਝੋਟਾ ਇਨਸਾਫ਼ ਮੋਰਚੇ ਨਾਲ ਜੁੜੇ ਸੰਘਰਸ਼ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਪਹਿਲਾਂ ਪੁਲੀਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਬਾਅਦ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਸਰਕਾਰ ਤੇ ਸੰਘਰਸ਼ ਕਮੇਟੀ ਵਿਚਾਲੇ ਹੋਇਆ ਸੀ ਸਮਝੌਤਾ
ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਪੰਜ ਘੰਟੇ ਦੇ ਕਰੀਬ ਮੀਟਿੰਗ ਹੋਈ ਸੀ। ਇਸ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਦੌਰਾਨ ਲੱਖਾ ਸਿਧਾਣਾ ਅਤੇ ਹੋਰ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ।
ਝੋਟਾ ਦੇ ਪਰਿਵਾਰ ਨੂੰ ਦੋ ਕਰੋੜ ਮੁਆਵਜ਼ੇ ਦਾ ਭਰੋਸਾ
ਸਮਝੌਤੇ ਤਹਿਤ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਸੀ। ਸੰਘਰਸ਼ ਕਮੇਟੀ ਨੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਤੱਕ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਹੋਇਆ ਸੀ।
ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ, ਨਾਭਾ ਜੇਲ੍ਹ ਤੋਂ ਹੋਣਗੇ ਰਿਹਾਅ
ਝੋਟਾ ਕ.ਤ.ਲ.ਕਾਂ.ਡ, ਬਾਬਾ ਰਾਜਾ ਰਾਜ ਸਿੰਘ ਦਾ ਵੱਡਾ ਬਿਆਨ, ਮੈਂ ਤਾਂ ਪਹਿਲਾਂ ਹੀ ਕਿਹਾ ਸੀ ਸ.ਸ.ਕਾ.ਰ ਕਰ ਦਿਓ, ਹੁਣ ਅਸੀਂ ਲਾ.ਸ਼ਾਂ ‘ਤੇ ਮੋਰਚੇ ਲ.ੜ.ਨੇ’
ਮਾਨਸਾ ਨੇੜਲੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੀ ਜੀ ਆਈ ਤੋਂ ਪੋਸਟਮਾਰਟਮ ਹੋਣ ਉਪਰੰਤ ਵੀਰਵਾਰ ਬਾਅਦ ਦੁਪਹਿਰ ਪੁਲੀਸ ਸੁਰੱਖਿਆ ਪ੍ਰਬੰਧਾਂ ਹੇਠ ਪਰਿਵਾਰ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਅਦਾਲਤ ਦੇ ਆਦੇਸ਼ਾਂ ਮੁਤਾਬਕ ਕੋਈ ਵੀ ਰਾਜਨੇਤਾ ਨਹੀਂ ਪਹੁੰਚਿਆ। ਪਿਤਾ ਜਰਨੈਲ ਸਿੰਘ ਨੇ ਕਿਹਾ ਕਿ ਅਦਾਲਤ ਦੇ ਆਦੇਸ਼ਾਂ ਮੁਤਾਬਕ ਸਾਰੇ ਪਰਿਵਾਰ ਨੇ ਸਹਿਮਤੀ ਨਾਲ ਦਲਜੀਤ ਦਾ ਅੰਤਿਮ ਸਸਕਾਰ ਕੀਤਾ ਹੈ।
ਮੌਤ ਦੇ 10 ਦਿਨਾਂ ਬਾਅਦ ਜਦੋਂ ਅੰਤਿਮ ਸਸਕਾਰ ਲਈ ਪੀ ਜੀ ਆਈ ਤੋਂ ਪੋਸਟਮਾਰਟਮ ਹੋਣ ਉਪਰੰਤ ਦਲਜੀਤ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਰਿਵਾਰ ਅਤੇ ਪਿੰਡ ਵਾਸੀ ਬਿਲਕ ਉੱਠੇ। ਦਲਜੀਤ ਦਾ ਮੂੰਹ ਦੇਖਦੇ ਹੀ ਪਰਿਵਾਰ ਕੁਰਲਾ ਉੱਠਿਆ ਅਤੇ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਨਸ਼ੇ ਅਤੇ ਸਰਕਾਰ ਦੀ ਲਾਪਰਵਾਹੀ ਕਰਕੇ ਹੀ ਦਲਜੀਤ ਦੀ ਮੌਤ ਹੋਈ ਹੈ। ਉਹ ਸਾਡਾ ਇਕਲੌਤਾ ਭਰਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਜੇ ਕੁਝ ਕਰ ਸਕਦੀ ਹੈ ਤਾਂ ਨਸ਼ੇ ਨੂੰ ਲਗਾਮ ਪਾਵੇ ਤਾਂ ਜੋ ਦਲਜੀਤ ਵਾਂਗ ਕੋਈ ਹੋਰ ਨੌਜਵਾਨ ਨਸ਼ੇ ਦੀ ਭੇਟ ਨਾ ਚੜ੍ਹੇ।
ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਸੀ ਅਤੇ ਕੁਝ ਵਿਅਕਤੀ ਉਸ ਨੂੰ ਸੜਕ ਕਿਨਾਰੇ ਸੁੱਟ ਕੇ ਚਲੇ ਗਏ ਸਨ। ਪੁਲੀਸ ਨੇ ਉਸ ਦੀ ਮੌਤ ਨੂੰ ਲੈ ਕੇ ਤਿੰਨ ਵਿਅਕਤੀਆਂ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ, ਜਦੋਂ ਕਿ ਪਰਿਵਾਰ ਦਾ ਕਹਿਣਾ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਉਸ ਦਾ ਏਮਜ਼ ਬਠਿੰਡਾ ਅਤੇ ਬਾਅਦ ਵਿੱਚ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੀ ਜੀ ਆਈ ਚੰਡੀਗੜ੍ਹ ਵਿਖੇ ਦੋ ਵਾਰ ਪੋਸਟਮਾਰਟਮ ਕਰਵਾਇਆ ਗਿਆ। ਉਸ ਦੇ ਅੰਤਿਮ ਸਸਕਾਰ ਮੌਕੇ ਪਿੰਡ ਵਿੱਚ ਪੁਲੀਸ ਦਾ ਪਹਿਰਾ ਲੱਗਿਆ ਰਿਹਾ ਅਤੇ ਬਾਹਰਲੇ ਵਿਅਕਤੀਆਂ ਨੂੰ ਉੱਥੇ ਆਉਣ-ਜਾਣ ਨਹੀਂ ਦਿੱਤਾ ਗਿਆ।
ਉੱਥੇ ਹੀ ਦਲਜੀਤ ਦੀ ਮੌਤ ਨੂੰ ਲੈ ਕੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਨਦੀਪ ਸਿੰਘ ਦੀ ਭੈਣ ਦੀ ਇੱਕ ਕਥਿਤ ਵੀਡੀਓ ਸਾਹਮਏ ਆਈ ਹੈ। ਉਸ ਦਾ ਦਾਅਵਾ ਹੈ ਕਿ ਮਨਦੀਪ ਨਸ਼ੇ ਦਾ ਆਦੀ ਸੀ। ਉਸ ’ਤੇ ਨਜ਼ਰ ਰੱਖਣ ਲਈ ਉਨ੍ਹਾਂ ਆਪਣੇ ਘਰ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਏ ਹਨ। ਦਲਜੀਤ ਜਦੋਂ ਉਨ੍ਹਾਂ ਦੇ ਭਰਾ ਦੇ ਘਰ ਆਇਆ ਤਾਂ ਉਹ ਸੀ ਸੀ ਟੀ ਵੀ ਕੈਮਰਿਆਂ ਵਿੱਚ ਬਾਥਰੂਮ ਵੱਲ ਟੀਕਾ ਲੈ ਕੇ ਜਾਂਦਾ ਦਿਖ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਉਹ ਕਾਫ਼ੀ ਦੇਰ ਬਾਹਰ ਨਹੀਂ ਆਇਆ ਤਾਂ ਦੂਜੇ ਦੋਸਤਾਂ ਨੇ ਉਸ ਨੂੰ ਉੱਥੇ ਜਾ ਕੇ ਦੇਖਿਆ ਤਾਂ ਉਹ ਡਿੱਗਿਆ ਪਿਆ ਮਿਲਿਆ। ਉਨ੍ਹਾਂ ਉਸ ਨੂੰ ਮੰਜੇ ’ਤੇ ਪਾਇਆ। ਮਨਦੀਪ ਦੀ ਭੈਣ ਦਾ ਦਾਅਵਾ ਹੈ ਕਿ ਪੁਲੀਸ ਨੇ ਕੈਮਰਿਆਂ ਦੀ ਡੀ ਵੀ ਆਰ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ।
Punjab Spectrum