Breaking News

Parvinder Singh Jhota Updates

Parvinder Singh Jhota Updates

ਭੁੱਖ ਹੜਤਾਲ ਕਾਰਨ ਵਿਗੜੀ ਝੋਟੇ ਦੇ ਪਿਤਾ ਦੀ ਤਬੀਅਤ

‘ਪੰਜਾਬ ਦੇ ਲੋਕੋ ਕੱਲ੍ਹ ਝੋਟੇ ਕਰਕੇ ਕਾਲੀ ਦੀਵਾਲੀ ਮਨਾਇਓ’ ਝੋਟਾ ਕਮੇਟੀ ਦੀ ਪੰਜਾਬੀਆਂ ਨੂੰ ਅਪੀਲ

ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਅੱਜ ਪੀ ਜੀ ਆਈ, ਚੰਡੀਗੜ੍ਹ ਵਿਖੇ ਮੁਕੰਮਲ ਹੋ ਚੁੱਕੀ ਹੈ ਅਤੇ ਮ੍ਰਿਤਕ ਦੇਹ ਭਲਕੇ ਸਵੇਰੇ ਮਾਨਸਾ ਲਿਆਂਦੀ ਜਾਵੇਗੀ।

ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।


ਹਾਲੇ ਤੱਕ ਸ਼ੁਰੂ ਨਹੀਂ ਹੋਇਆ ਝੋਟਾ ਦਾ ਪੋਸਟਮਾਰਟਮ,ਸਰੀਰ ‘ਚ ਅਕੜਨ ਕਰਕੇ ਪੋਸਟਮਾਰਟਮ ‘ਚ ਆ ਰਹੀ ਦਿੱਕਤ

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਹਰ ਨੌਜਵਾਨ ਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਖ਼ੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ।

ਇਸ ਤੋਂ ਪਹਿਲਾਂ, ਪਰਿਵਾਰ ਨੇ ਐਲਾਨ ਕੀਤਾ ਸੀ ਕਿ ਸਸਕਾਰ ਸ਼ਨਿੱਚਰਵਾਰ ਨੂੰ ਕੀਤਾ ਜਾਵੇਗਾ। ਹਾਲਾਂਕਿ, ਪੋਸਟਮਾਰਟਮ ਵਿੱਚ ਦੇਰੀ ਹੋਣ ਕਾਰਨ, ਐਕਸ਼ਨ ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸਸਕਾਰ ਦੇ ਸਮੇਂ ਬਾਰੇ ਨਵਾਂ ਐਲਾਨ ਹੋਣ ਤੱਕ ਅੱਜ ਨਾ ਆਉਣ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਬੇਲੋੜੀ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।