Bibi Jagir Kaur ਦੀ ‘ਘਰ ਵਾਪਸੀ’ ਦੀ ਚਰਚਾ ਵਿਚਾਲੇ ਸੁਖਬੀਰ ਬਾਦਲ 13 ਨਵੰਬਰ ਨੂੰ ਆਉਣਗੇ ਬੇਗੋਵਾਲ
ਬੀਬੀ ਜਗੀਰ ਕੌਰ ਨੇ ਕਿਹਾ; ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਮੁੱਖ ਲੋੜ
ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੇ 13 ਨਵੰਬਰ ਨੂੰ ਮੁੜ ਸ਼ਾਮਲ ਹੋਣ ਦੀ ਚਰਚਾ ਨੇ ਪੰਜਾਬ ਤੇ ਪੰਥਕ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਖੁਦ ਪੁਸ਼ਟੀ ਕੀਤੀ ਹੈ ਕਿ ਇਸੇ ਤਾਰੀਖ (13 ਨਵੰਬਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਗੋਵਾਲ ਆ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਦਰਦ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ 1920 ਵਿੱਚ ਬਣਿਆ ਅਕਾਲੀ ਦਲ ਕਮਜ਼ੋਰ ਹੋ ਰਿਹਾ ਹੈ ਅਤੇ ਇਸ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ।
ਉੱਥੇ ਹੀ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਅਕਾਲੀ ਵਰਕਰਾਂ ਦੇ ਆਉਣ-ਜਾਣ ਦਾ ਤਾਂਤਾ ਲੱਗਾ ਹੋਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਤਾਂ ਲੋਕਾਂ ਦੀਆਂ ਦਿਲੀ ਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ ਅਤੇ ਹਮੇਸ਼ਾ ਪਾਰਟੀ ਲਈ ਹੀ ਕੰਮ ਕੀਤਾ ਹੈ।
ਸੁਖਬੀਰ ਬਾਦਲ ਦਾ ਮੈਨੂੰ ਫ਼ੋਨ ਆਇਆ ਕਹਿੰਦੇ ਅਸੀਂ 13 ਤਰੀਕ ਨੂੰ ਆ ਰਹੇ ਹਾਂ ,ਪੁਨਰ ਸੁਰਜੀਤੀ ਵਾਲਾ ਸਾਡਾ ਮਿਸ਼ਨ ਹੀ ਫੇਲ੍ਹ ਹੋ ਗਿਆ ਅਕਾਲੀ ਦਲ ’ਚ ਹੋਵੇਗੀ ਬੀਬੀ ਜਗੀਰ ਕੌਰ ਦੀ ਵਾਪਸੀ !
Punjab Spectrum