MP Amritpal Singh ਦੀ ਪੈਰੋਲ ਅਰਜ਼ੀ ’ਤੇ ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ; ਅਗਲੀ ਸੁਣਵਾਈ ਭਲਕੇ
ਦਾਦੀ ਦੇ ਸਸਕਾਰ ਤੇ ਭੋਗ ਲਈ 14 ਨਵੰਬਰ ਤੋਂ 17 ਨਵੰਬਰ ਤੱਕ ਮੰਗੀ ਗਈ ਹੈ ਪੈਰੋਲ

ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਦੇ ਮਾਮਲੇ ਵਿੱਚ ਅੱਜ ਸਥਾਨਕ ਅਦਾਲਤ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ ਭਲਕੇ 13 ਨਵੰਬਰ ਨੂੰ ਹੋਵੇਗੀ।
ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ ਦੀਵਾਲੀ ਵਾਲੀ ਸ਼ਾਮ ਹੋ ਗਿਆ ਸੀ। ਮ੍ਰਿਤਕ ਦੇਹ ਦਾ ਸਸਕਾਰ 14 ਨਵੰਬਰ ਨੂੰ ਕੀਤਾ ਜਾਣਾ ਹੈ। ਸਸਕਾਰ ਮੌਕੇ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਚਾਚਾ ਅਤੇ ਇੱਕ ਹੋਰ ਰਿਸ਼ਤੇਦਾਰ ਦੀ ਹਾਜ਼ਰੀ ਲਈ ਉਨ੍ਹਾਂ ਵੱਲੋਂ ਅਦਾਲਤ ਵਿੱਚ ਪੈਰੋਲ ਅਰਜ਼ੀ ਦਾਖਲ ਕੀਤੀ ਗਈ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 13 ਨਵੰਬਰ ਨੂੰ ਹੋਵੇਗੀ।
Punjab Spectrum
You must be logged in to post a comment.