Breaking News

MP ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸ.ਸ.ਕਾ.ਰ ਲਈ ਮਿਲੀ 1 ਦਿਨ ਦੀ ਪੈਰੋਲ, ਕੱਲ੍ਹ ਨੂੰ ਜੇਲ੍ਹ ਚੋਂ ਆਉਣਗੇ ਬਾਹਰ

#BREAKING: MP AMRITPAL SINGH LODGED IN DIBRUGARH JAIL GOT ONE-DAY PAROLE TO ATTEND THE FUNERAL OF HIS GRANDMOTHER.
HIS UNCLE HARJEET GOT THREE DAY PAROLE & SUKHMAN GOT TWO DAY PAROLE.

BREAKING: ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ 1 ਦਿਨ ਦੀ ਜ਼ਮਾਨਤ

ਵਕੀਲ ਤੋਂ ਸੁਣੋ ਕਿੰਨੇ ਵਜੇ ਜੇਲ੍ਹ ਚੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਦੱਸੀ ‘ਕੱਲੀ-ਕੱਲੀ’ ਗੱਲ

MP ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸ.ਸ.ਕਾ.ਰ ਲਈ ਮਿਲੀ 1 ਦਿਨ ਦੀ ਪੈਰੋਲ, ਕੱਲ੍ਹ ਨੂੰ ਜੇਲ੍ਹ ਚੋਂ ਆਉਣਗੇ ਬਾਹਰ

ਅੰਮ੍ਰਿਤਸਰ: ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਦਾਦੀ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ।

ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਅੰਮ੍ਰਿਤਸਰ ਦੀ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿਚ ਸੁਣਵਾਈ ਹੋਈ। ਉਨ੍ਹਾਂ ਦੀ ਦਾਦੀ ਦਾ ਸਸਕਾਰ ਹੈ, ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੀ ਅੰਤਰਿਮ ਜ਼ਮਾਨਤ ਮੰਜ਼ੂਰ ਕਰ ਲਈ ਹੈ।

ਪਰਿਵਾਰਕ ਰਸਮਾਂ ਲਈ ਪਟੀਸ਼ਨ
ਦੱਸ ਦੇਈਏ ਕਿ ਸੰਸਦ ਮੈਂਬਰ ਦੀ ਦਾਦੀ ਦਾ ਹਾਲ ਹੀ ਵਿਚ ਦੇਹਾਂਤ ਹੋ ਗਿਆ ਸੀ। ਪਰਿਵਾਰ ਨੇ ਅੰਤਿਮ ਸਸਕਾਰ ਅਤੇ ਹੋਰ ਪਰਿਵਾਰਕ ਰਸਮਾਂ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰਿਵਾਰ ਵੱਲੋਂ ਦਿੱਤੀ ਗਈ ਦਲੀਲ ਨੂੰ ਵਿਚਾਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ।

ਸੁਰੱਖਿਆ ਦੇ ਸਖ਼ਤ ਪ੍ਰਬੰਧ
ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਇਹ ਜ਼ਮਾਨਤ ਸਿਰਫ਼ 1 ਦਿਨ ਲਈ ਹੈ, ਜਿਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ ਅਤੇ ਸਸਕਾਰ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਪੁਲਸ ਪ੍ਰਬੰਧ ਕੀਤੇ ਗਏ ਹਨ।