MP ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ‘ਤੇ ਆਇਆ ਵੱਡਾ ਅੱਪਡੇਟ
ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆਈ ਹੈ। ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਮੁੜ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਪਹਿਲਾਂ ਮਿਲੇ ਤਿੰਨ ਘੰਟਿਆਂ ਦੇ ਹੁਕਮਾਂ ਦੇ ਬਾਵਜੂਦ ਉਹ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਨਹੀਂ ਪਹੁੰਚ ਸਕੇ ਸਨ। ਜੇਲ੍ਹ ਪ੍ਰਸ਼ਾਸਨ ਨੇ ਘੱਟ ਸਮੇਂ ਵਿੱਚ ਤਬਾਦਲੇ ਦੇ ਪ੍ਰਬੰਧ ਕਰਨ ਵਿੱਚ ਅਸਮਰੱਥਾ ਜਤਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਨਵੀਂ ਪਟੀਸ਼ਨ ਦਾਇਰ ਕੀਤੀ।

21 ਤੋਂ 23 ਨਵੰਬਰ ਤੱਕ ਜ਼ਮਾਨਤ ਦੀ ਮੰਗ
ਨਵੀਂ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਲਈ 21 ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ ਗਈ ਹੈ। ਇਸ ਦੌਰਾਨ 21 ਨਵੰਬਰ ਨੂੰ ਅੰਤਿਮ ਸੰਸਕਾਰ, 22 ਨਵੰਬਰ ਨੂੰ ਅਸਥੀਆਂ ਚੁਗਣ ਅਤੇ 23 ਨਵੰਬਰ ਨੂੰ ਭੋਗ ਤੇ ਅੰਤਿਮ ਅਰਦਾਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਹੈ।
ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਅਦਾਲਤ ਨੇ ਨਵੀਂ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਜਵਾਬ ਮੰਗਿਆ ਹੈ। ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਅਦਾਲਤ ਵੱਲੋਂ ਜ਼ਮਾਨਤ ਦੀ ਮੰਗ ‘ਤੇ ਫੈਸਲਾ ਲਏ ਜਾਣ ਦੀ ਉਮੀਦ ਹੈ। ਫਿਲਹਾਲ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।
Punjab Spectrum
You must be logged in to post a comment.