Breaking News

IA Arrests Surinder Singh After U.S. Deportation, Alleges He Praised Punjab Blast: ਅਮਰੀਕਾ ਤੋਂ ਡਿਪੋਰਟ ਕੀਤੇ ‘ਖਾਲਿਸਤਾਨ ਫੋਰਸ’ ਦੇ ਸਮਰਥਕ ਨੂੰ ਐੱਨ.ਆਈ.ਏ. ਨੇ ਦਬੋਚਿਆ

IA Arrests Surinder Singh After U.S. Deportation, Alleges He Praised Punjab Blast

Rajpura Railway Blast: ਅਮਰੀਕਾ ਤੋਂ ਡਿਪੋਰਟ ਕੀਤੇ ‘ਖਾਲਿਸਤਾਨ ਫੋਰਸ’ ਦੇ ਸਮਰਥਕ ਨੂੰ ਐੱਨ.ਆਈ.ਏ. ਨੇ ਦਬੋਚਿਆ

ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ ’ਤੇ ਉਤਰਦਿਆਂ ਹੀ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਗ੍ਰਿਫ਼ਤਾਰ

 

 

 

ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੀਰਵਾਰ ਨੂੰ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ‘ਖਾਲਿਸਤਾਨ ਜ਼ਿੰਦਾਬਾਦ ਫੋਰਸ’ (ਕੇ.ਜ਼ੈੱਡ.ਐੱਫ.) ਦੇ ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ (ਆਈ.ਜੀ.ਆਈ.) ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਸਰਕਾਰ ਦੇ ਆਪਸੀ ਤਾਲਮੇਲ ਸਦਕਾ ਉਸ ਨੂੰ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ।

 

 

 

ਸੁਰਿੰਦਰ ਸਿੰਘ ਦੀ ਇਹ ਗ੍ਰਿਫ਼ਤਾਰੀ 27 ਅਪਰੈਲ, 2026 ਨੂੰ ਸ਼ੰਭੂ ਅਤੇ ਰਾਜਪੁਰਾ ਸਟੇਸ਼ਨਾਂ ਵਿਚਾਲੇ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ ’ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਕੀਤੀ ਗਈ ਹੈ। ਜਾਂਚ ਏਜੰਸੀ ਅਨੁਸਾਰ ਇਹ ਧਮਾਕਾ ਕੇ.ਜ਼ੈੱਡ.ਐੱਫ. ਦੀਆਂ ਅਤਿਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ, ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ।

 

 

 

 

ਐੱਨ.ਆਈ.ਏ. ਸੂਤਰਾਂ ਮੁਤਾਬਕ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕੇ ਤੋਂ ਬਾਅਦ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੇ ਆਪਣੇ ਫੇਸਬੁੱਕ ਖਾਤੇ ’ਤੇ ਇਕ ਵੀਡੀਓ ਪੋਸਟ ਕਰਕੇ ਇਸ ਘਟਨਾ ਦੀ ਵਡਿਆਈ ਅਤੇ ਹਮਾਇਤ ਕੀਤੀ ਸੀ। ਇਸ ਵੀਡੀਓ ਵਿੱਚ ਉਸ ਨੇ ਇਸ ਅਪਰਾਧਿਕ ਸਾਜ਼ਿਸ਼ ਪਿੱਛੇ ਸ਼ਾਮਲ ਮੁਲਜ਼ਮਾਂ, ਜਿਨ੍ਹਾਂ ਵਿੱਚ ਧਮਾਕਾ ਕਰਨ ਸਮੇਂ ਮਾਰਿਆ ਗਿਆ ਜਗਰੂਪ ਸਿੰਘ ਵੀ ਸ਼ਾਮਲ ਸੀ, ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ।

 

 

 

 

ਇਸ ਤੋਂ ਇਲਾਵਾ ਮੁਲਜ਼ਮ ਨੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ‘ਖਾਲਿਸਤਾਨ ਜ਼ਿੰਦਾਬਾਦ ਫੋਰਸ’ ਨੂੰ ‘ਕੌਮੀ ਜਥੇਬੰਦੀ’ ਅਤੇ ਨਾਮਜ਼ਦ ਅਤਿਵਾਦੀ ਰਣਜੀਤ ਸਿੰਘ ਉਰਫ਼ ਨੀਟਾ ਨੂੰ ‘ਕੌਮ ਦਾ ਜਰਨੈਲ’ ਦੱਸਿਆ ਸੀ। ਜਾਂਚ ਦੌਰਾਨ ਐੱਨ.ਆਈ.ਏ. ਵੱਲੋਂ ਮੁਲਜ਼ਮ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਵੀ ਜਾਰੀ ਕੀਤਾ ਗਿਆ ਸੀ, ਜਦੋਂ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਉਸ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਗ੍ਰਿਫ਼ਤਾਰੀ ਦੇ ਨਾਲ ਹੀ ਐੱਨ.ਆਈ.ਏ. ਵੱਲੋਂ ਰਾਜਪੁਰਾ-ਸ਼ੰਭੂ ਧਮਾਕਾ ਕੇਸ ਵਿੱਚ ਹੁਣ ਤੱਕ ਕੁੱਲ ਅੱਠ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ।

NIA Arrests Surinder Singh After U.S. Deportation, Alleges He Praised Punjab Blast

#PunjabNews #SurinderSingh #NIA #USDeportation #PunjabBlast