Breaking News

CM ਮਾਨ ਨੇ ਪਾਕਿਸਤਾਨ ਜਾਣ ਦੀ ਮੰਗੀ ਇਜਾਜ਼ਤ, ਭਾਰਤੀ ਵਿਦੇਸ਼ ਮੰਤਰਾਲੇ ਤੋਂ ਮੰਗੀ ਮਨਜ਼ੂਰੀ

CM ਮਾਨ ਨੇ ਪਾਕਿਸਤਾਨ ਜਾਣ ਦੀ ਮੰਗੀ ਇਜਾਜ਼ਤ, ਭਾਰਤੀ ਵਿਦੇਸ਼ ਮੰਤਰਾਲੇ ਤੋਂ ਮੰਗੀ ਮਨਜ਼ੂਰੀ

CM ਭਗਵੰਤ ਮਾਨ ਦੇ ਪਾਕਿਸਤਾਨ ਦੌਰੇ ਦੀ ਚਰਚਾ, ਕਰਤਾਰਪੁਰ ਸਾਹਿਬ ਜਾਣ ਲਈ ਕੇਂਦਰ ਤੋਂ ਮਨਜ਼ੂਰੀ ਲੈਣ ਦੀ ਤਿਆਰੀ

ਚੰਡੀਗੜ੍ਹ, 18 ਨਵੰਬਰ — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਾਕਿਸਤਾਨ ਦੌਰੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਦਿ ਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਮੁਤਾਬਕ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਨਤਮਸਤਕ ਹੋਣ ਲਈ ਕੇਂਦਰ ਤੋਂ ਸਿਆਸੀ ਮਨਜ਼ੂਰੀ ਮੰਗਣ ਬਾਰੇ ਵਿਚਾਰ ਕਰ ਰਹੇ ਹਨ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਸ ਸਬੰਧੀ ਰਸਮੀ ਅਰਜ਼ੀ ਦੇਣ ਦੀ ਸੰਭਾਵਨਾ ’ਤੇ ਚਰਚਾ ਹੋ ਰਹੀ ਹੈ।

ਮੁੱਖ ਮੰਤਰੀ ਨੂੰ ਲਾਹੌਰ ਵਿੱਚ 27 ਤੋਂ 29 ਨਵੰਬਰ ਤੱਕ ਹੋਣ ਵਾਲੀ ਕੌਮਾਂਤਰੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਵੀ ਮਿਲਿਆ ਹੋਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਵਿਦੇਸ਼ੀ ਦੌਰਿਆਂ ਲਈ ਸਿਆਸੀ ਮਨਜ਼ੂਰੀ ਦੀਆਂ ਅਰਜ਼ੀਆਂ ਦਾ ਮੁਲਾਂਕਣ ਭਾਰਤ ਦੀ ਸਮੁੱਚੀ ਵਿਦੇਸ਼ ਨੀਤੀ ਅਨੁਸਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਮੁਲਕਾਂ ਨਾਲ ਸਬੰਧਾਂ ਬਾਰੇ ਕੌਮੀ ਨੀਤੀ ਦੀ ਪਾਲਣਾ ਸਾਰਿਆਂ ਤੋਂ ਉਮੀਦ ਕੀਤੀ ਜਾਂਦੀ ਹੈ।

ਇਸ ਤੋਂ ਪਹਿਲਾਂ 13 ਨਵੰਬਰ ਨੂੰ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਦਫ਼ਤਰ ਲਾਹੌਰ ਦੌਰੇ ਲਈ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾਣ ਵਾਲੀ ਅਰਜ਼ੀ ਦੇ ਦਸਤਾਵੇਜ਼ ਤਿਆਰ ਕਰ ਰਿਹਾ ਹੈ। ਉਸ ਵੇਲੇ ਮਨਜ਼ੂਰੀ ਜਾਂ ਇਨਕਾਰ ਦਾ ਕੋਈ ਰਸਮੀ ਫ਼ੈਸਲਾ ਸਾਹਮਣੇ ਨਹੀਂ ਆਇਆ ਸੀ।

ਮਾਨ ਨੇ 16 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਲਾਂਘਾ ਖੋਲ੍ਹਣ ਲਈ ਪਾਸ ਕੀਤੇ ਮਤੇ ਦਾ ਹਵਾਲਾ ਦਿੱਤਾ ਸੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਵੀ ਪਹਿਲਾਂ ਕਿਹਾ ਸੀ ਕਿ ਮਾਨ ਵੱਲੋਂ ਅਰਜ਼ੀ ਦੇਣ ’ਤੇ ਵੀਜ਼ੇ ਬਾਰੇ ਵਿਚਾਰ ਕੀਤਾ ਜਾਵੇਗਾ