Breaking News

Manish Sisodia ਸਿਸੋਦੀਆ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ, ਕਿਹਾ- ‘ਮਾਨ ਸਰਕਾਰ ਨੇ ਹਰ ਆਮ ਪਰਿਵਾਰ ਦੇ ਸੁਪਨਿਆਂ ਨੂੰ ਕੀਤਾ ਸਾਕਾਰ’

Manish Sisodia

ਸਿਸੋਦੀਆ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ, ਕਿਹਾ- ‘ਮਾਨ ਸਰਕਾਰ ਨੇ ਹਰ ਆਮ ਪਰਿਵਾਰ ਦੇ ਸੁਪਨਿਆਂ ਨੂੰ ਕੀਤਾ ਸਾਕਾਰ’

ਮਨੀਸ਼ ਸਿਸੋਦੀਆ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ, ਕਿਹਾ- ‘ਮਾਨ ਸਰਕਾਰ ਨੇ ਹਰ ਆਮ ਪਰਿਵਾਰ ਦੇ ਸੁਪਨਿਆਂ ਨੂੰ ਕੀਤਾ ਸਾਕਾਰ’

ਸੰਵਿਧਾਨ ਦਿਵਸ ਅਤੇ ‘ਆਪ’ ਦੇ ਸਥਾਪਨਾ ਦਿਵਸ ‘ਤੇ ਸਿਸੋਦੀਆ ਦਾ ਸੰਬੋਧਨ, ਸਿੱਖਿਆ ਤੇ ਸਿਹਤ ਕ੍ਰਾਂਤੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਸਰਕਾਰੀ ਸਕੂਲ 27ਵੇਂ ਤੋਂ ਪਹਿਲੇ ਨੰਬਰ ‘ਤੇ ਪਹੁੰਚੇ, ਲੱਖਾਂ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਇਲਾਜ ਤੇ ਤੀਰਥ ਯਾਤਰਾ ਦੀ ਸਹੂਲਤ: ਸਿਸੋਦੀਆ

ਬਾਬਾ ਸਾਹਿਬ ਅੰਬੇਡਕਰ ਅਤੇ ਗੁਰੂਆਂ ਦੇ ਦਿਖਾਏ ਰਾਹ ‘ਤੇ ਚੱਲ ਰਹੀ ਹੈ ਪੰਜਾਬ ਸਰਕਾਰ: ਮਨੀਸ਼ ਸਿਸੋਦੀਆ

ਮੋਗਾ, 26 ਨਵੰਬਰ 2026: ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਸੰਵਿਧਾਨ ਦਿਵਸ ਅਤੇ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਮੋਗਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 14 ਸਾਲ ਪਹਿਲਾਂ ਅੱਜ ਦੇ ਹੀ ਦਿਨ ਅਰਵਿੰਦ ਕੇਜਰੀਵਾਲ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੰਵਿਧਾਨਕ ਸੁਪਨਿਆਂ ਨੂੰ ਪੂਰਾ ਕਰਨ ਲਈ ‘ਆਪ’ ਦੀ ਨੀਂਹ ਰੱਖੀ ਸੀ, ਅਤੇ ਅੱਜ ਪੰਜਾਬ ਸਰਕਾਰ ਗੁਰੂਆਂ ਤੇ ਬਾਬਾ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਦਿਆਂ ਸੂਬੇ ਦੇ ਹਰ ਆਮ ਘਰ ਵਿੱਚ ਖੁਸ਼ਹਾਲੀ ਲਿਆ ਰਹੀ ਹੈ। ਇਸ ਮੌਕੇ ਉਨ੍ਹਾਂ ਨਵੇਂ ਰਾਸ਼ਨ ਕਾਰਡ ਪ੍ਰਾਪਤ ਕਰਨ ਵਾਲੇ ਲੱਖਾਂ ਪਰਿਵਾਰਾਂ ਅਤੇ ਸਮੂਹ ਪੰਜਾਬੀਆਂ ਨੂੰ ਵਧਾਈ ਵੀ ਦਿੱਤੀ।

ਸਿਸੋਦੀਆ ਨੇ ਆਪਣੇ ਭਾਸ਼ਣ ਦੌਰਾਨ ਸਰਕਾਰ ਦੇ ਕੰਮਾਂ ਦੀ ਲੰਬੀ ਸੂਚੀ ਪੇਸ਼ ਕਰਨ ਦੀ ਬਜਾਏ ਪੰਜਾਬ ਦੇ ਇੱਕ ਆਮ ਪਰਿਵਾਰ ਦੀ ਜ਼ਿੰਦਗੀ ਵਿੱਚ ਆਏ ਬਦਲਾਅ ਦੀ ਕਹਾਣੀ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਤੋਂ ਝਿਜਕਦੇ ਸਨ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਵੱਲ ਭੱਜਦੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਵਿੱਚ 27ਵੇਂ ਸਥਾਨ ਤੋਂ ਚੁੱਕ ਕੇ ਪਹਿਲੇ ਨੰਬਰ ‘ਤੇ ਲਿਆਂਦਾ ਹੈ। ਅੱਜ ਸੂਬੇ ਦਾ ਹਰ ਆਮ ਪਰਿਵਾਰ ਮਾਣ ਨਾਲ ਕਹਿੰਦਾ ਹੈ ਕਿ ਉਸ ਦੇ ਬੱਚੇ ਦੇਸ਼ ਦੇ ਸਭ ਤੋਂ ਵਧੀਆ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ, ਜਿਸ ਨਾਲ ਆਉਣ ਵਾਲੀਆਂ ਕਈ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਹੋ ਰਿਹਾ ਹੈ।

ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਆਮ ਘਰ ਵਿੱਚ ਬੱਚੇ ਜਾਂ ਬਜ਼ੁਰਗ ਦੇ ਬਿਮਾਰ ਹੋਣ ‘ਤੇ ਇਲਾਜ ਦੇ ਖਰਚੇ ਦੀ ਚਿੰਤਾ ਸਤਾਉਂਦੀ ਸੀ ਅਤੇ ਵੱਡੀ ਬਿਮਾਰੀ ਆਉਣ ‘ਤੇ ਲੋਕਾਂ ਨੂੰ ਜ਼ਮੀਨਾਂ ਵੇਚਣੀਆਂ ਪੈਂਦੀਆਂ ਸਨ ਜਾਂ ਕਰਜ਼ਾ ਲੈਣਾ ਪੈਂਦਾ ਸੀ। ਪਰ ਅੱਜ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕਾਂ’ (ਮੁਹੱਲਾ ਕਲੀਨਿਕਾਂ) ਵਿੱਚ ਰੋਜ਼ਾਨਾ ਹਜ਼ਾਰਾਂ ਲੋਕਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ, ਜਿੱਥੇ ਐੱਮ.ਬੀ.ਬੀ.ਐੱਸ. (MBBS) ਡਾਕਟਰਾਂ ਵੱਲੋਂ ਜਾਂਚ, ਦਵਾਈਆਂ ਅਤੇ ਸਾਰੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਬਿਮਾਰੀਆਂ ਦੇ ਇਲਾਜ ਲਈ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਸਿਹਤ ਬੀਮਾ ਕਾਰਡ ਮੁਹੱਈਆ ਕਰਵਾਏ ਹਨ, ਤਾਂ ਜੋ ਕਿਸੇ ਵੀ ਪਰਿਵਾਰ ‘ਤੇ ਆਰਥਿਕ ਬੋਝ ਨਾ ਪਵੇ।

ਬਜ਼ੁਰਗਾਂ ਪ੍ਰਤੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹਰ ਬਜ਼ੁਰਗ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਜਾਂ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ, ਜੋ ਅਕਸਰ ਪੈਸਿਆਂ ਦੀ ਘਾਟ ਕਾਰਨ ਟਲ ਜਾਂਦਾ ਸੀ। ਪਰ ਹੁਣ ਪੰਜਾਬ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਜ਼ੁਰਗਾਂ ਨੂੰ ਪੂਰੇ ਸਤਿਕਾਰ ਨਾਲ ਏ.ਸੀ. (AC) ਗੱਡੀਆਂ ਅਤੇ ਹੋਟਲਾਂ ਵਿੱਚ ਠਹਿਰਾ ਕੇ ਮੁਫ਼ਤ ਤੀਰਥ ਯਾਤਰਾ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਬਜ਼ੁਰਗ ਮਾਂ ਹਰਿ ਕੀ ਪਉੜੀ ਜਾਂ ਦਰਬਾਰ ਸਾਹਿਬ ਮੱਥਾ ਟੇਕਦੀ ਹੈ, ਤਾਂ ਉਸ ਦੇ ਦਿਲੋਂ ਪੂਰੇ ਪੰਜਾਬ ਦੀ ਤਰੱਕੀ ਲਈ ਦੁਆਵਾਂ ਨਿਕਲਦੀਆਂ ਹਨ।